ਪੰਜਾਬ

punjab

ETV Bharat / state

ਵਿਜੀਲੈਂਸ ਨੇ ਮਾਲ ਪਟਵਾਰੀ ਅਤੇ ਉਸਦੇ ਸਾਥੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਨੂੰ ਲੈਕੇ ਸਖ਼ਤੀ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇਕ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ।

ਵਿਜੀਲੈਂਸ ਨੇ ਮਾਲ ਪਟਵਾਰੀ ਅਤੇ ਉਸਦੇ ਸਾਥੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਵਿਜੀਲੈਂਸ ਨੇ ਮਾਲ ਪਟਵਾਰੀ ਅਤੇ ਉਸਦੇ ਸਾਥੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

By

Published : Nov 1, 2022, 7:14 PM IST

ਲੁਧਿਆਣਾ:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਢੰਡਾਰੀ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਮਨਦੀਪ ਸਿੰਘ ਅਤੇ ਇੱਕ ਨਿੱਜੀ ਵਿਅਕਤੀ ਸੋਨੀ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਮਨਦੀਪ ਸਿੰਘ ਨੂੰ ਦਲਜੀਤ ਸਿੰਘ ਵਾਸੀ ਕਬੀਰ ਨਗਰ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਅਤੇ ਉਸ ਦਾ ਸਾਥੀ ਉਸ ਦੀ ਮਾਂ ਦੇ ਨਾਂ 'ਤੇ ਰਜਿਸਟਰਡ ਪਲਾਟ ਦਾ ਰਿਕਾਰਡ ਮੁਹੱਈਆ ਕਰਵਾਉਣ ਲਈ 5,000 ਰੁਪਏ ਦੀ ਮੰਗ ਕਰ ਰਹੇ ਹਨ। ਉਸ ਨੇ ਅੱਗੇ ਦੱਸਿਆ ਕਿ ਉਹ ਪਹਿਲਾਂ ਪਟਵਾਰੀ ਦੇ ਸਾਥੀ ਨੂੰ ਪਹਿਲੀ ਕਿਸ਼ਤ ਵਜੋਂ 1000 ਰੁਪਏ ਦੀ ਰਿਸ਼ਵਤ ਦੇ ਚੁੱਕਾ ਹੈ।

ਉਸ ਦੀ ਸੂਚਨਾ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ, ਥਾਣਾ ਸਦਰ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ:SC ਨੇ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਮਾਮਲੇ ਦੀ ਸੁਣਵਾਈ ਉੱਤੇ ਲਾਈ ਰੋਕ

ABOUT THE AUTHOR

...view details