ਲੁਧਿਆਣਾ: ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ ਵਿੱਚ ਅੱਜ ਬੁੱਧਵਾਰ ਨੂੰ ਭਾਰਤ ਭੂਸ਼ਨ ਆਸ਼ੂ ਦੇ ਕਥਿਤ ਪੀਏ ਮੀਨੂ ਮਲੋਹਤਰਾ Vigilance raids on properties of PA Menu Malhotra ਦੀ ਨਿਊ ਮਾਡਲ ਟਾਊਨ ਇਲਾਕੇ ਵਿੱਚ ਪ੍ਰਾਪਟੀਆਂ ਉੱਤੇ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੀਏ ਮੀਨੂ ਮਲੋਹਤਰਾ ਦੀ ਜਾਇਦਾਦ ਉੱਤੇ ਲਗਭਗ 2 ਘੰਟੇ ਤੱਕ ਵਿਜੀਲੈਂਸ ਨੇ ਛਾਪੇਮਾਰੀ ਕਰਕੇ ਉਸ ਨੂੰ ਨਾਪਿਆ ਅਤੇ ਰਿਕਾਰਡ ਜ਼ਬਤ ਕਰਕੇ ਨੋਟ ਕੀਤਾ ਹੈ।
ਵਿਜੀਲੈਂਸ ਲੁਧਿਆਣਾ ਰੇਂਜ ਦੇ ਡੀ.ਐਸ.ਪੀ ਵੱਲੋਂ ਆਪਣੀ ਟੀਮ ਦੇ ਨਾਲ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਸੁਆਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਸਿਕ੍ਰੇਟ ਕਾਰਵਾਈ ਚੱਲ ਰਹੀ ਹੈ, ਉਹ ਇਸ ਦਾ ਖੁਲਾਸਾ ਨਹੀਂ ਕਰ ਸਕਦੇ। ਉਹ ਚੰਡੀਗੜ੍ਹ ਤੋਂ ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪ੍ਰੈਸ ਬਿਆਨ ਜਾਰੀ ਕੀਤਾ ਜਾਵੇਗਾ, ਪਰ ਉਹਨਾਂ ਨੂੰ ਜਦੋਂ ਸਵਾਲ ਕੀਤਾ ਗਿਆ ਕਿ ਇਸ ਨੂੰ ਸੀਲ ਕੀਤਾ ਜਾ ਰਿਹਾ ਹੈ ਤਾਂ ਉਨ੍ਹਾਂ ਜਵਾਬ ਨਾ ਵਿੱਚ ਦਿੰਦਿਆਂ ਸਿਰਫ ਇਹੀ ਕਿਹਾ ਕਿ ਅਸੀਂ ਇਸ ਸਬੰਧੀ ਕੋਈ ਖੁਲਾਸਾ ਨਹੀਂ ਕਰ ਸਕਦੇ, ਕਾਬਿਲੇਗੌਰ ਹੈ ਕਿ ਘੁਟਾਲੇ ਮਾਮਲੇ ਦੇ ਵਿਚ ਹਾਲੇ ਭਾਰਤ ਭੂਸ਼ਨ ਆਸ਼ੂ ਦੇ ਕਥਿਤ ਪੀਏ ਮੀਨੂ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ।