ਸੰਨੀ ਦਿਉਲ ਦੇ ਜੱਦੀ ਪਿੰਡ 'ਚ ਜਸ਼ਨ ਦਾ ਮਾਹੋਲ - punjab
ਸੰਨੀ ਦਿਉਲ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਐਲਾਨੇ ਜਾਣ 'ਤੇ ਉਨ੍ਹਾਂ ਦੇ ਜੱਦੀ ਪਿੰਡ ਦੇ ਵਾਸੀਆਂ ਨੇ ਮਨਾਈ ਖੁਸ਼ੀ।
ਪਿੰਡ ਵਾਸੀ
ਲੁਧਿਆਣਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਰ ਸਿਆਸੀ ਪਾਰਟੀ ਵੋਟਰਾਂ ਨੂੰ ਲੁਭਾਉਣ ਲਈ ਪ੍ਰਸਿੱਧ ਸਖ਼ਸ਼ੀਅਤਾਂ ਨੂੰ ਪਾਰਟੀ ਦਾ ਹਿੱਸਾ ਬਣਾ ਰਹੀ ਹੈ। ਇਸ ਤਰ੍ਹਾਂ ਭਾਜਪਾ ਨੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਨੀ ਦਿਉਲ ਨੂੰ ਗੁਰਦਾਸਪੁਰ ਤੋਂ ਪਾਰਟੀ ਦੇ ਉਮੀਦਵਾਰ ਵਜੋਂ ਐਲਾਨਿਆ ਹੈ। ਲੁਧਿਆਣਾ ਦੇ ਹਲਕਾ ਸਾਹਨੇਵਾਲ ਦੇ ਜੱਦੀ ਪਿੰਡ ਤੋਂ ਸਬੰਧ ਰੱਖਦੇ ਹੋਣ ਕਾਰਨ ਸੰਨੀ ਦੇ ਪਿੰਡ ਵਾਸੀਆਂ ਨੇ ਭੰਗੜੇ ਪਾ ਕੇ ਤੇ ਲੱਡੂ ਵੰਡ ਕੇ ਖੁਸ਼ੀ ਮਨਾਈ।