ਲੁਧਿਆਣਾ: ਜਗਰਾਉਂ, ਰਾਏਕੋਟ, ਖੰਨਾ ਅਤੇ ਦੋਰਾਹਾ ਦੇ ਵਿੱਚ ਨਗਰ ਕੌਂਸਲ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਦੱਸ ਦਈਏ ਕਿ ਮੁੱਲਾਂਪੁਰ ਦਾਖਾ ਦੇ ਵਾਰਡ ਨੰਬਰ ਅੱਠ ਅਤੇ ਸਾਹਨੇਵਾਲ ਨੇ ਇੱਕ ਵਾਰਡ ਲਈ ਜ਼ਿਮਨੀ ਚੋਣ ਹੋ ਰਹੀ ਹੈ। ਇਸ ਦੌਰਾਨ ਵੋਟਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਡੀਐੱਸਪੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਭੰਧ ਕੀਤੇ ਗਏ ਹਨ।
ਲੁਧਿਆਣਾ ਦੇ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਿੰਗ ਜਾਰੀ
ਜਗਰਾਉਂ, ਰਾਏਕੋਟ, ਖੰਨਾ ਅਤੇ ਦੋਰਾਹਾ ਦੇ ਵਿੱਚ ਨਗਰ ਕੌਂਸਲ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਦੱਸ ਦਈਏ ਕਿ ਮੁੱਲਾਂਪੁਰ ਦਾਖਾ ਦੇ ਵਾਰਡ ਨੰਬਰ ਅੱਠ ਅਤੇ ਸਾਹਨੇਵਾਲ ਨੇ ਇੱਕ ਵਾਰਡ ਲਈ ਜ਼ਿਮਨੀ ਚੋਣ ਹੋ ਰਹੀ ਹੈ। ਇਸ ਦੌਰਾਨ ਵੋਟਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਡੀਐੱਸਪੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਭੰਧ ਕੀਤੇ ਗਏ ਹਨ। ਅਕਾਲੀ ਦਲ ਅਤੇ ਕਾਂਗਰਸ ਦੇ ਉਮੀਦਵਾਰਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਆਪਣੀ ਵੋਟ ਦੀ ਵਰਤੋਂ ਕਰਨ।
ਤਸਵੀਰ
ਅਕਾਲੀ ਦਲ ਅਤੇ ਕਾਂਗਰਸ ਦੇ ਉਮੀਦਵਾਰਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਆਪਣੀ ਵੋਟ ਦੀ ਵਰਤੋਂ ਕਰਨ। ਦੱਸ ਦਈਏ ਕਿ ਮੁਲਾਂਪੁਰ ਦਾਖਾ ਦੇ ਵਾਰਡ ਨੰਬਰ 8 ’ਚ ਸਿਰਫ ਅਕਾਲੀ ਦਲ ਅਤੇ ਕਾਂਗਰਸ ਦੇ ਹੀ ਉਮੀਦਵਾਰ ਹਨ। ਉਧਰ ਵੋਟ ਪਾਉਣ ਆਉਣ ਵਾਲੇ ਲੋਕਾਂ ਨੇ ਕਿਹਾ ਕਿ ਹਰ ਕਿਸੇ ਨੂੰ ਆਪਣੀ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇਹ ਵਾਰਡ ਦੇ ਵਿਕਾਸ ਲਈ ਬੇਹੱਦ ਜਰੂਰੀ ਹੈ।