ਪੰਜਾਬ

punjab

ETV Bharat / state

ਸਤਲੁਜ ਦੇ ਬੰਨ੍ਹ 'ਚ ਪਏ ਪਾੜ ਕਾਰਨ ਲੋਕ ਹੋਏ ਬੇਘਰ - ਸਤਲੁਜ ਦਰਿਆ

ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਅਤੇ ਭਾਖੜਾ ਡੈਮ ਤੋਂ ਛਡੇ ਗਏ ਪਾਣੀ ਨਾਲ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਦਰਿਆ ਦੇ ਨਾਲ ਲਗਦੇ ਪਿੰਡਾਂ ਵਿੱਚ ਬੰਨ੍ਹ ਟੁੱਟਣ ਕਾਰਨ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਗਿਆ ਹੈ।

ਫ਼ੋਟੋ

By

Published : Aug 19, 2019, 4:57 PM IST

ਲੁਧਿਆਣਾ: ਸਤਲੁਜ ਦਰਿਆ ਦੇ ਪਾਣੀ ਦੇ ਵੱਧਦੇ ਪੱਧਰ ਕਰਕੇ ਕਈ ਥਾਵਾਂ ਤੋਂ ਨਦੀ ਦੇ ਬੰਨ੍ਹ ਟੁੱਟ ਗਏ ਹਨ। ਉੱਥੇ ਹੀ ਲੁਧਿਆਣਾ ਵਿੱਚ ਵੀ ਸਤਲੁਜ ਦੀ ਚਪੇਟ 'ਚ ਕਈ ਪਿੰਡ ਆ ਗਏ ਹਨ। ਪਿੰਡ ਭੋਲੇਵਾਲ, ਆਲੋਵਾਲ ਦੇ ਇਲਾਕੇ ਦੇ ਵਿੱਚ ਬੰਨ੍ਹ ਟੁੱਟਣ ਕਾਰਨ ਪਾਣੀ ਲੋਕਾਂ ਦੇ ਘਰਾਂ ਤੱਕ ਪਹੁੰਚ ਗਿਆ ਹੈ ਅਤੇ ਲੋਕ ਸੜਕਾਂ 'ਤੇ ਆ ਕੇ ਬੈਠਣ ਲਈ ਮਜਬੂਰ ਹੋ ਹਏ ਹਨ।

ਵੀਡੀਓ

ਪਿੰਡ ਭੋਲੇਵਾਲ ਦੇ ਕੋਲ ਲਗਭਗ 100 ਫੁੱਟ ਦਾ ਪਾੜ ਪੈ ਗਿਆ ਹੈ ਜਿਸ ਕਾਰਨ ਸਤਲੁਜ ਦਾ ਪਾਣੀ ਪਿੰਡਾਂ ਦੇ ਵਿੱਚ ਆ ਗਿਆ ਹੈ ਅਤੇ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਵੀ ਤਬਾਹ ਹੋ ਚੁੱਕੀ ਹੈ । ਪਾੜ ਪਏ ਨੂੰ ਇੱਕ ਦਿਨ ਬੀਤ ਚੁੱਕਾ ਹੈ ਪਰ ਪ੍ਰਸ਼ਾਸਨ ਵੱਲੋਂ ਹਲ੍ਹੇ ਤੱਕ ਬੰਨ੍ਹ ਨੂੰ ਸਹੀ ਕਰਨ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ ਹੈ। ਈਟੀਵੀ ਭਾਰਤ ਦੀ ਟੀਮ ਵੱਲੋਂ ਪਾੜ ਵਾਲੀ ਥਾਂ ਦਾ ਜਾਇਜ਼ਾ ਲਿਆ ਗਿਆ ਇਸ ਦੌਰਾਨ ਪਿੰਡ ਵਾਸੀਆਂ ਨੇ ਆਪਣੀ ਪਰੇਸ਼ਾਨੀਆਂ ਦੱਸਿਆ।

ਮੁੱਖ ਮੰਤਰੀ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੁਪਹਿਰੇ ਸਤਲੁਜ ਦਰਿਆ ਹੈੱਡਵਰਕਸ 'ਤੇ ਪਹੁੰਚ ਕੇ ਪਾਣੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਦਰਿਆ 'ਚ ਪਾਣੀ ਦੇ ਵੱਧ ਰਹੇ ਪੱਧਰ ਬਾਰੇ ਜਾਣਕਾਰੀ ਹਾਸਲ ਕੀਤੀ। ਅਮਰਿੰਦਰ ਸਿੰਘ ਨੇ ਸਤਲੁਜ ਦਰਿਆ ਕਿਨਾਰੇ ਰਹਿੰਦੇ ਗਰੀਬ ਲੋਕਾਂ ਦੇ ਹੜ੍ਹ ਨਾਲ ਹੋਏ ਨੁਕਸਾਨ ਬਾਰੇ ਜਾਣਕਾਰੀ ਲਈ ਅਤੇ ਗ਼ਰੀਬ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਦੁੱਖੜੇ ਵੀ ਸੁਣੇ। ਕੈਪਟਨ ਅਮਰਿੰਦਰ ਸਿੰਘ ਵੱਲੋਂ ਹੜ ਪੀੜ੍ਹਤਾਂ ਨੂੰ ਰਹਿਣ-ਸਹਿਣ, ਕੱਪੜੇ ਤੇ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਦੁੱਖ-ਸੁੱਖ ਵਿਚ ਪੀੜਤਾਂ ਨਾਲ ਹੈ ਅਤੇ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ।

ABOUT THE AUTHOR

...view details