ਲੁਧਿਆਣਾ: ਪੰਜਾਬ ਵਿੱਚ ਆਉਂਦੇ ਦਿਨਾਂ 'ਚ ਮੌਸਮ ਵਿੱਚ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਦੋ ਦਿਨ ਤੱਕ ਬੱਦਲਵਾਈ ਵਾਲਾ ਮੌਸਮ ਬਣਿਆ ਰਹੇਗਾ ਅਤੇ ਕੁਝ ਇਲਾਕਿਆਂ ਵਿੱਚ ਹਲਕੀ ਬਰਸਾਤ ਦੀ ਵੀ ਭਵਿੱਖਬਾਣੀ ਹੈ।
ਮੌਸਮ ਵਿਭਾਗ ਦੇ ਮੌਸਮ ਦੀ ਮੁਖੀ ਡਾਕਟਰ ਪ੍ਰਭਜੋਤ ਕੌਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੇ ਮੁਖੀ ਡਾਕਟਰ ਪ੍ਰਭਜੋਤ ਕੌਰ ਨੇ ਦੱਸਿਆ ਕਿ ਫ੍ਰੈੱਸ਼ ਸਿਸਟਮ ਬਣਨ ਕਰਕੇ ਜੰਮੂ ਕਸ਼ਮੀਰ ਦੇ ਇਲਾਕਿਆਂ ਵਿੱਚ ਬਰਫਬਾਰੀ ਅਤੇ ਬਰਸਾਤ ਦੀ ਜ਼ਿਆਦਾ ਸੰਭਾਵਨਾ ਹੈ, ਪਰ ਪੰਜਾਬ ਦੇ ਕੁਝ ਉਤਰੀ ਇਲਾਕਿਆਂ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।
ਸਬਜ਼ੀਆਂ ਦੀ ਫਸਲਾਂ ਲਈ ਨੁਕਸਾਨਦੇਹ
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਉਂਦੇ ਦਿਨਾਂ ਵਿੱਚ ਹਲਕਾ ਮੀਂਹ ਪੈਣ ਨਾਲ ਰਾਤ ਦੇ ਪਾਰੇ ਵਿੱਚ ਵਾਧਾ ਵੇਖਣ ਨੂੰ ਮਿਲੇਗਾ। ਹਾਲਾਂਕਿ, ਮੌਸਮ ਸਾਫ ਹੋਣ ਤੋਂ ਬਾਅਦ ਉਸ ਵਿੱਚ ਮੁੜ ਤੋਂ ਗਿਰਾਵਟ ਆ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਲਈ ਤਾਂ ਇਸ ਮੌਸਮ ਦਾ ਵੀ ਬਹੁਤਾ ਪ੍ਰਭਾਵ ਨਹੀਂ, ਪਰ ਸਬਜ਼ੀਆਂ ਉਤੇ ਕੋਹਰੇ ਦਾ ਅਸਰ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
ਮੌਸਮ ਵਿਭਾਗ ਅਨੁਸਾਰ ਜਦੋਂ ਰਾਤ ਨੂੰ ਪਾਰਾ 5 ਜਾਂ 6 ਡਿਗਰੀ ਤੱਕ ਪਹੁੰਚ ਜਾਂਦਾ ਹੈ, ਤਾਂ ਫਸਲਾਂ ਦਾ ਨੁਕਸਾਨ ਹੋਣ ਦਾ ਖਤਰਾ ਬਣਿਆ ਹੁੰਦਾ ਹੈ। ਇਸ ਕਰਕੇ ਉਨ੍ਹਾਂ ਵੱਲੋਂ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਤ ਤੋਂ ਬਾਅਦ ਹਲਕਾ ਪਾਣੀ ਫਸਲ ਨੂੰ ਜੇਕਰ ਲਾ ਦਿੱਤਾ ਜਾਵੇ, ਤਾਂ ਸਬਜੀ ਨੁਕਸਾਨ ਤੋਂ ਬੱਚ ਸਕਦੀ ਹੈ।
ਇਹ ਵੀ ਪੜ੍ਹੋ: ਟਰੈਕਰਟਰ ਪਰੇਡ ਦੌਰਾਨ ਹਿੰਸਾ ਤੇ ਕਤਲ ਦੀ ਸਾਜਿਸ਼, ਕਿਸਾਨਾਂ ਨੇ ਨੌਜਵਾਨ ਨੂੰ ਕੀਤਾ ਕਾਬੂ