ਪੰਜਾਬ

punjab

ETV Bharat / state

ਆਉਣ ਵਾਲੇ ਦਿਨਾਂ 'ਚ ਗਰਮੀ ਤੋਂ ਮਿਲ ਸਕਦੀ ਹੈ ਰਾਹਤ: ਮੌਸਮੀ ਵਿਭਾਗ - ਮੌਸਮ ਵਿਭਾਗ ਦੀ ਮੁੱਖੀ ਡਾ. ਪ੍ਰਭਜੋਤ ਕੌਰ ਸਿੱਧੂ

ਮੌਸਮ ਵਿਭਾਗ ਦੀ ਮੁੱਖੀ ਡਾ. ਪ੍ਰਭਜੋਤ ਕੌਰ ਸਿੱਧੂ ਨੇ ਕਿਹਾ ਕਿ ਉੱਤਰ ਭਾਰਤ ਵਿੱਚ ਲਗਾਤਾਰ ਪੈ ਰਹੀ ਗਰਮੀ ਤੋਂ ਆਉਂਦੇ ਦਿਨਾਂ 'ਚ ਮਿਲੇਗੀ ਰਾਹਤ।

PAU MET HEAD ON WEATHER

By

Published : Jun 3, 2019, 3:28 PM IST

ਲੁਧਿਆਣਾ: ਉੱਤਰ ਭਾਰਤ ਵਿੱਚ ਲਗਾਤਾਰ ਪੈ ਰਹੀ ਗਰਮੀ ਤੋਂ ਆਉਂਦੇ ਦਿਨਾਂ 'ਚ ਲੋਕਾਂ ਨੂੰ ਕੁੱਝ ਰਾਹਤ ਮਿਲ ਸਕਦੀ ਹੈ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁੱਖੀ ਡਾ. ਪ੍ਰਭਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ 4 ਜੂਨ ਤੋਂ ਸੂਬੇ ਵਿੱਚ ਕੁਝ ਗਰਮੀ ਤੋਂ ਰਾਹਤ ਮਿਲੇਗੀ ਠੰਡੀਆਂ ਹਵਾਵਾਂ ਚੱਲਣਗੀਆਂ ਅਤੇ ਕਈ ਥਾਂ 'ਤੇ ਹਲਕਾ ਮੀਂਹ ਵੀ ਪੈ ਸਕਦਾ ਹੈ।

ਵੇਖੋ ਵੀਡੀਓ
ਡਾ. ਪ੍ਰਭਜੋਤ ਕੌਰ ਸਿੱਧੂ ਨੇ ਕਿਹਾ ਕਿ ਬੀਤੀ 31 ਮਈ ਨੂੰ ਪਾਰਾ 45 ਡਿਗਰੀ ਤੱਕ ਵੀ ਪਹੁੰਚ ਗਿਆ ਸੀ ਪਰ ਹੁਣ ਆਉਂਦੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।ਉਨ੍ਹਾਂ ਕਿਹਾ ਹੈ ਕਿ 4 ਜੂਨ ਤੋਂ ਬਾਅਦ ਸੂਬੇ ਦੇ ਵਿਚ ਠੰਡੀਆਂ ਹਵਾਵਾਂ ਚੱਲਣਗੀਆਂ ਅਤੇ ਪਾਰਾ ਥੋੜ੍ਹਾ ਹੇਠਾ ਡਿੱਗ ਜਾਵੇਗਾ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ABOUT THE AUTHOR

...view details