ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਬੈਂਸ ਖ਼ਿਲਾਫ਼ ਅਦਾਲਤ ਨੇ ਪਰਚਾ ਦਰਜ ਕਰਨ ਦੇ ਹੁਕਮ ਦਿੱਤੇ ਹਨ। ਬੈਂਸ 'ਤੇ ਇਕ ਲੜਕੀ ਨੇ ਜਬਰ ਜਿਨਾਹ ਦੇ ਇਲਜ਼ਾਮ ਲਾਏ ਤੇ ਹੁਣ ਇਲਜ਼ਾਮ ਇਹ ਹਨ ਕਿ ਬੈਂਸ ਉਸ ਲੜਕੀ ਨੂੰ ਧਮਕੀਆਂ ਦੇ ਰਹੇ ਹਨ।
ਮੁਸ਼ਕਿਲਾਂ 'ਚ ਘਿਰੇ ਸਿਮਰਜੀਤ ਬੈਂਸ, ਜਾਣੋ ਕੀ ਹੈ ਪੂਰਾ ਮਾਮਲਾ ?
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਬੈਂਸ ਖ਼ਿਲਾਫ਼ ਅਦਾਲਤ ਨੇ ਪਰਚਾ ਦਰਜ ਕਰਨ ਦੇ ਹੁਕਮ ਦਿੱਤੇ ਹਨ। ਬੈਂਸ 'ਤੇ ਇਲਜ਼ਾਮ ਹਨ ਕਿ ਉਹ ਇਕ ਲੜਕੀ ਨੂੰ ਧਮਕੀਆਂ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਸਿਮਰਜੀਤ ਬੈਂਸ ਖ਼ਿਲਾਫ਼ ਜਬਰ ਜ਼ਨਾਹ ਦੇ ਦੋਸ਼ ਲਗਾਉਣ ਵਾਲੀ ਮਹਿਲਾ ਅਤੇ ਉਨ੍ਹਾਂ ਦੇ ਵਕੀਲ ਹਰੀਸ਼ ਰਾਏ ਢਾਂਡਾ ਵੱਲੋਂ ਅੱਜ ਲੁਧਿਆਣਾ ਐੱਸਪੀ ਦਫ਼ਤਰ ਦੇ ਬਾਹਰ ਪੁਲਿਸ ਉਤੇ ਸਿਆਸੀ ਦਬਾਅ ਹੇਠ ਕੰਮ ਕਰਨ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ ਇਸ ਕਾਰਨ ਹੁਣ ਤੱਕ ਸਿਮਰਜੀਤ ਬੈਂਸ ਖ਼ਿਲਾਫ਼ fir ਦਰਜ ਨਹੀਂ ਕੀਤੀ ਗਈ।
ਉਨ੍ਹਾਂ ਕੋਰਟ ਵੱਲੋਂ ਆਏ ਹੁਕਮਾਂ ਤੇ ਤਸੱਲੀ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ ਦੇਸ਼ ਵਿੱਚ ਨਿਆਂ ਸਭ ਨੂੰ ਮਿਲਦਾ ਹੈ ਬੇਸ਼ੱਕ ਉਸ ਨੂੰ ਸਮਾਂ ਲੱਗ ਜਾਵੇ। ਦੱਸਦਈਏ ਕਿ ਕੱਲ੍ਹ ਜਬਰ ਜਨਾਹ ਮਾਮਲੇ 'ਚ ਸਥਾਨਕ ਕੋਰਟ ਵੱਲੋਂ ਬੈਂਸ ਸਮੇਤ ਹੋਰਨਾਂ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ।
ਇਹ ਵੀ ਪੜ੍ਹੋ : ਪੰਜਾਬ ਦੀ ਇਕ ਹੋਰ ਧੀ ਚੜ੍ਹੀ ਦਾਜ ਦੀ ਬਲੀ