ਪੰਜਾਬ

punjab

ETV Bharat / state

'ਆਪ’ ਆਗੂਆਂ ਵਲੋਂ ਕੀਤਾ ਜਾ ਰਿਹਾ ਪੈਦਲ ਮਾਰਚ

'ਆਪ' ਵਲੰਟੀਅਰਾਂ ਵੱਲੋਂ ਦੂਜੀਆਂ ਪਾਰਟੀਆਂ ਤੋਂ ਆਏ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਇਨ੍ਹਾਂ ਵਰਕਰਾਂ ਵੱਲੋਂ ਲੁਧਿਆਣਾ ਤੋਂ ਚੰਡੀਗੜ੍ਹ ਤੱਕ ਪੈਦਲ ਮਾਰਚ ਕੱਢਿਆ ਜਾ ਰਿਹਾ ਹੈ। ਇਸ ਪੈਦਲ ਮਾਰਚ ਵਿੱਚ ਵੱਡੀ ਗਿਣਤੀ ਵਿੱਚ 'ਆਪ' ਦੇ ਵਰਕਰਾਂ ਵੱਲੋਂ ਸ਼ਿਰਕਤ ਕੀਤੀ ਗਈ ਹੈ।

'ਆਪ’ 'ਚ ਬਗਾਵਤ ਕਿਉਂ?
'ਆਪ’ 'ਚ ਬਗਾਵਤ ਕਿਉਂ?

By

Published : Sep 4, 2021, 2:45 PM IST

ਲੁਧਿਆਣਾ: 2022 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਜਿੱਥੇ ਰਾਜਨੀਤੀ ਗਰਮਾਈ ਹੋਈ ਹੈ, ਇੱਕ ਪਾਸੇ ਸਿਆਸੀ ਪਾਰਟੀਆਂ ਜਿੱਥੇ ਇੱਕ-ਦੂਜੇ ‘ਤੇ ਨਿਸ਼ਾਨੇ ਸਾਧ ਰਹੀਆਂ ਹਨ, ਉੱਥੇ ਹੀ ਇਨ੍ਹਾਂ ਸਿਆਸੀ ਪਾਰਟੀਆਂ ਅੰਦਰ ਬਗਾਵਤ ਵੀ ਕੀਤੀ ਜਾ ਰਹੀ ਹੈ। ਇੱਕ ਪਾਸੇ ਕਾਂਗਰਸ ਅੰਦਰ ਕੈਪਟਨ ਤੇ ਸਿੱਧੂ ਦੇ ਧੜੇ ਆਪਸ ਵਿੱਚ ਭਿੜ ਰਹੇ ਹਨ, ਤਾਂ ਦੂਜੇ ਪਾਸੇ ਆਮ ਆਦਮੀ ਪਾਰਟੀ ਅੰਦਰ ਵੀ ਬਗਾਵਤ ਸ਼ੁਰੂ ਹੋ ਗਈ ਹੈ। ਆਪ ਦੇ ਵਲੰਟੀਅਰਾਂ ਵੱਲੋਂ ਆਪਣੀ ਲੀਡਰਸਿੱਪ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ।

'ਆਪ’ 'ਚ ਬਗਾਵਤ ਕਿਉਂ?

'ਆਪ' ਵਲੰਟੀਅਰਾਂ ਵੱਲੋਂ ਦੂਜੀਆਂ ਪਾਰਟੀਆਂ ਤੋਂ ਆਏ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਇਨ੍ਹਾਂ ਵਰਕਰਾਂ ਵੱਲੋਂ ਲੁਧਿਆਣਾ ਤੋਂ ਚੰਡੀਗੜ੍ਹ ਤੱਕ ਪੈਦਲ ਮਾਰਚ ਕੱਢਿਆ ਜਾ ਰਿਹਾ ਹੈ। ਇਸ ਪੈਦਲ ਮਾਰਚ ਵਿੱਚ ਵੱਡੀ ਗਿਣਤੀ ਵਿੱਚ 'ਆਪ' ਦੇ ਵਰਕਰਾਂ ਵੱਲੋਂ ਸ਼ਿਰਕਤ ਕੀਤੀ ਗਈ ਹੈ। ਇਹ ਮਾਰਚ ਸ਼ਨੀਵਾਰ ਦੀ ਸਵੇਰ ਨੂੰ ਲੁਧਿਆਣਾ ਤੋਂ ਸ਼ੁਰੂ ਹੋ ਕੇ ਸੋਮਵਾਰ ਨੂੰ ਚੰਡੀਗੜ੍ਹ ਪਹੁੰਚੇਗਾ।

'ਆਪ' ਦੇ ਇਨ੍ਹਾਂ ਵਰਕਰਾਂ ਨੇ ਆਪਣੀ ਹੀ ਪਾਰਟੀ ਦੇ ਆਗੂਆਂ ‘ਤੇ ਇਲਜ਼ਾਮ ਲਗਾਏ ਹਨ, ਕਿ ਦੂਜੀਆ ਪਾਰਟੀਆਂ ਤੋਂ ਆਪ ਵਿੱਚ ਆਏ ਲੀਡਰਾਂ ਵੱਲੋਂ ਪੈਸੇ ਦੇ ਕੇ ਆਪ ਦੀ ਟਿਕਟ ਤੋਂ ਚੋਣ ਲੜਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਨ੍ਹਾਂ ਵਰਕਰਾਂ ਵੱਲੋਂ ਪਾਰਟੀ ਦੇ ਇਸ ਵਰਤੀਏ ਨੂੰ ਪਾਰਟੀ ਦੇ ਹਰ ਵਰਕਰ ਦਾ ਅਪਮਾਨ ਕਰਾਰ ਦਿੱਤਾ ਹੈ।

ਇਸ ਮੌਕੇ ਇਨ੍ਹਾਂ ਵਰਕਰਾਂ ਵੱਲੋਂ ਪਾਰਟੀ ਹਾਈਕਮਾਂਡ ਨੂੰ ਮੰਗ ਕੀਤੀ ਗਈ ਹੈ, ਕਿ ਉਹ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਨ, ਉਨ੍ਹਾਂ ਨੇ ਕਿਹਾ, ਕਿ ਜੇਕਰ ਪੰਜਾਬ ਅੰਦਰ ਆਮ ਆਦਮੀ ਪਾਰਟੀ ਦਾ ਕੋਈ ਆਧਾਰ ਜਾ ਵਜ਼ੂਦ ਹੈ, ਤਾਂ ਉਹ ਭਗਵੰਤ ਮਾਨ ਕਰਕੇ ਹੀ ਹੈ।

ਇਹ ਵੀ ਪੜ੍ਹੋ:ਕਿਸਾਨਾਂ ’ਤੇ ਲਾਠੀਚਾਰਜ ਮਾਮਲਾ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਪ੍ਰਦਰਸ਼ਨ

ABOUT THE AUTHOR

...view details