ਪੰਜਾਬ

punjab

ETV Bharat / state

ਕੀ ਬਲਬੀਰ ਰਾਜੇਵਾਲ ਹੋਣਗੇ ਅਗਲੇ ਮੁੱਖ ਮੰਤਰੀ ? - ਮਿਸ਼ਨ ਪੰਜਾਬ

ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਸੰਘਰਸ਼ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਉਧਰ ਦੂਜੇ ਪਾਸੇ ਅਗਾਮੀ ਵਿਧਾਨਸਭਾ ਚੋਣਾਂ ਨੂੰ ਲੈਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੇ ਵਿਚਕਾਰ ਖੰਨਾ 'ਚ ਬਲਬੀਰ ਸਿੰਘ ਰਾਜੇਵਾਲ ਦੇ ਨਾਮ ਦੇ ਪੋਸਟਰ ਲੱਗੇ ਹਨ।

ਕੀ ਬਲਬੀਰ ਰਾਜੇਵਾਲ ਹੋਣਗੇ ਅਗਲੇ ਮੁੱਖ ਮੰਤਰੀ ?
ਕੀ ਬਲਬੀਰ ਰਾਜੇਵਾਲ ਹੋਣਗੇ ਅਗਲੇ ਮੁੱਖ ਮੰਤਰੀ ?

By

Published : Aug 3, 2021, 6:46 PM IST

ਖੰਨਾ: ਅਗਾਮੀ ਵਿਧਾਨਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ। ਇਸ ਦੇ ਚੱਲਦਿਆਂ ਸਿਆਸੀ ਪਾਰਟੀਆਂ ਵਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਦੂਜੇ ਪਾਸੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਹਨ।

ਕੀ ਬਲਬੀਰ ਰਾਜੇਵਾਲ ਹੋਣਗੇ ਅਗਲੇ ਮੁੱਖ ਮੰਤਰੀ ?

ਦੱਸ ਦਈਏ ਕਿ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਮਿਸ਼ਨ ਪੰਜਾਬ ਚਲਾਉਣ ਦੀ ਗੱਲ ਕਰ ਰਹੇ ਹਨ। ਜਿਸ 'ਚ ਕਿਸਾਨਾਂ ਨੂੰ ਚੋਣ ਮੈਦਾਨ 'ਚ ਉਤਰਣ ਲਈ ਵਾਰ-ਵਾਰ ਕਹਿ ਰਹੇ ਹਨ। ਇਸ ਦੇ ਚੱਲਦਿਆਂ ਖੰਨਾ 'ਚ ਕਿਸੇ ਅਣਪਛਾਤੇ ਵਲੋਂ ਬਲਵੀਰ ਸਿੰਘ ਰਾਜੇਵਾਲ ਦੇ ਨਾਮ ਦੇ ਪੋਸਟਰ ਲਗਾਏ ਗਏ ਹਨ। ਇੰਨਾਂ ਪੋਸਟਰਾਂ 'ਤੇ ਲੋਕਾਂ ਦੀ ਰਾਇ ਜਾਣਨ ਦੇ ਲਈ ਪੁੱਛਿਆ ਗਿਆ ਹੈ ਕਿ ,ਕੀ ਤੁਸੀਂ ਚਾਹੁੰਦੇ ਹੋ ? ਅਗਲਾ CM ਹੋਵੇ ਬਲਵੀਰ ਸਿੰਘ ਰਾਜੇਵਾਲ, ਪ੍ਰਧਾਨ ਭਾਰਤੀ ਕਿਸਾਨ ਯੂਨੀਅਨ।

ਦੱਸ ਦਈਏ ਕਿ ਇੰਨਾਂ ਪੋਸਟਰਾਂ 'ਤੇ ਕਿਸੇ ਦਾ ਵੀ ਹੋਰ ਨਾਮ ਨਹੀਂ ਲਿਖਿਆ ਗਿਆ ਹੈ, ਜਿਸ ਤੋਂ ਇਹ ਪਤਾ ਲੱਗ ਸਕੇ ਕਿ ਇਹ ਪੋਸਟਰ ਕਿਸ ਵਲੋਂ ਲਗਾਏ ਗਏ ਹਨ। ਉਥੇ ਹੀ ਸੰਯੁਕਤ ਕਿਸਾਨ ਮੋਰਚਾ ਵਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਕਿਸਾਨ ਜਥੇਬੰਦੀਆਂ ਚੋਣ ਮੈਦਾਨ 'ਚ ਨਹੀਂ ਆਉਣਗੀਆਂ।

ਇਹ ਵੀ ਪੜ੍ਹੋ:ਕਿਸਾਨਾਂ ਵੱਲੋ ਭਾਜਪਾ ਮਹਿਲਾ ਆਗੂ ਦਾ ਵਿਰੋਧ

ABOUT THE AUTHOR

...view details