ਲੁਧਿਆਣਾ: ਦਿੱਲੀ ਦੇ ਵਿੱਚ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਨੇ ਪਰ ਹਾਲੇ ਤਕ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਗਏ ਜਿਸ ਦੇ ਰੌਂਅ ’ਚ ਆ ਕੇ ਕਿਸਾਨਾਂ ਵੱਲੋਂ ਸੰਘਰਸ਼ ਹੋਰ ਤਿੱਖਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਇਸੇ ਦੇ ਆਧਾਰ ਤੇ ਕਿਸਾਨ ਵੱਲੋਂ 23 ਫਰਵਰੀ ਨੂੰ ਪੱਗੜੀ ਸੰਭਾਲ ਜੱਟਾ ਦਿਵਸ ਜਦੋਂਕਿ 24 ਫਰਵਰੀ ਨੂੰ ਦਮਨ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ। 26 ਫਰਵਰੀ ਨੂੰ ਕਿਸਾਨ ਆਪਣੀ ਸਟੇਜ ਨੌਜਵਾਨਾਂ ਨੂੰ ਸੰਭਾਲ ਦੇਣਗੇ ਅਤੇ ਨੌਜਵਾਨ ਹੀ ਸਟੇਜ ਦਾ ਸੰਚਾਲਨ ਇੱਕ ਦਿਨ ਕਰਨਗੇ। 27 ਫਰਵਰੀ ਨੂੰ ਕਿਸਾਨ ਮਜ਼ਦੂਰ ਏਕਤਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਵੱਡੀ ਤਦਾਦ ਵਿਚ ਕਿਸਾਨ ਜਥੇਬੰਦੀਆਂ ਦਿੱਲੀ ਦੇ ਵਿੱਚ ਇਕੱਠੀਆਂ ਹੋ ਰਹੀਆਂ ਹਨ।
ਪਗੜੀ ਸੰਭਾਲ ਜੱਟਾ ਅੰਦੋਲਨ ਦੀ ਮੁੜ ਹੋਵੇਗੀ ਸ਼ੁਰੂਆਤ, 26 ਨੂੰ ਨੌਜਵਾਨ ਸਾਂਭਣਗੇ ਸਟੇਜ - ਪਗੜੀ ਸੰਭਾਲ ਜੱਟਾ ਅੰਦੋਲਨ
ਦਿੱਲੀ ਦੇ ਵਿੱਚ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਹਾਲੇ ਤੱਕ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਗਏ ਜਿਸ ਦੇ ਰੌਂਅ ’ਚ ਆ ਕੇ ਕਿਸਾਨਾਂ ਵੱਲੋਂ ਸੰਘਰਸ਼ ਹੋਰ ਤਿੱਖਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸੇ ਦੇ ਆਧਾਰ ਤੇ ਕਿਸਾਨ ਵੱਲੋਂ 23 ਫਰਵਰੀ ਨੂੰ ਪੱਗੜੀ ਸੰਭਾਲ ਜੱਟਾ ਦਿਵਸ ਜਦੋਂ ਕਿ 24 ਫਰਵਰੀ ਨੂੰ ਦਮਨ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ ਸੰਯੁਕਤ ਮੋਰਚਾ ਦੇ ਮੀਤ ਪ੍ਰਧਾਨ ਗੁਰਚਰਨ ਸਿੰਘ ਹਵਾਸ ਨੇ ਸਾਡੀ ਟੀਮ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਪ੍ਰੋਗਰਾਮ ਬਾਰੇ ਦੱਸਿਆ ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਜਦੋਂ ਕਿ ਕਈ ਵਾਰ ਬੈਠਕਾਂ ਹੋ ਚੁੱਕੀਆਂ ਹਨ ਜਿਸ ਕਰਕੇ ਉਨ੍ਹਾਂ ਨੇ ਹੁਣ ਫੈਸਲਾ ਲਿਆ ਹੈ ਕਿ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਦਿੱਲੀ ਦੇ ਵਿੱਚ ਪ੍ਰੋਗਰਾਮ ਜੋ ਉਲੀਕੇ ਜਾ ਰਹੇ ਨੇ ਉਸ ਵਿੱਚ ਵੱਧ ਤੋਂ ਵੱਧ ਕਿਸਾਨਾਂ ਨੂੰ ਇਕਜੁੱਟ ਕੀਤਾ ਜਾਵੇਗਾ ਅਤੇ ਕਿਸਾਨ ਮਜ਼ਦੂਰ ਏਕਤਾ ਦਿਵਸ ਮਨਾਉਣ ਤੋਂ ਬਾਅਦ ਕਿਸਾਨਾਂ ਦੀ ਦਿੱਲੀ ਦੇ ਵਿਚ ਹੀ ਇਕ ਅਹਿਮ ਬੈਠਕ ਕੀਤੀ ਜਾਵੇਗੀ ਜਿਸ ਵਿਚ ਅਗਲੀ ਰਣਨੀਤੀ ਬਣਾਈ ਜਾਵੇਗੀ, ਲਾਲ ਕਿਲ੍ਹੇ ਦੀ ਘਟਨਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਸਭ ਸਰਕਾਰ ਅਤੇ ਦਿੱਲੀ ਪੁਲੀਸ ਦਾ ਕੀਤਾ ਕਰਾਇਆ ਸੀ ਜਿਸ ਵਿਚ ਨੌਜਵਾਨ ਕਿਸਾਨਾਂ ਦਾ ਕੋਈ ਕਸੂਰ ਨਹੀਂ ਸੀ।