ਪੰਜਾਬ

punjab

ETV Bharat / state

ਡਾਕਟਰ ਦੇ ਗਲਤ ਟੀਕਾ ਲਗਾਉਣ ਕਾਰਨ ਮਹਿਲਾ ਦੀ ਮੌਤ !

ਲੁਧਿਆਣਾ ਦੇ ਫੀਲਡ ਗੰਜ ਵਿੱਚ ਇੱਕ ਮਹਿਲਾ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰ ਨੇ ਡਾਕਟਰ ਉੱਪਰ ਗਲਤ ਟੀਕਾ ਲਗਾਉਣ ਦੇ ਇਲਜ਼ਾਮ ਲਗਾਏ ਹਨ ਅਤੇ ਕਿਹਾ ਕਿ ਗਲਤ ਟੀਕਾ ਲਗਾਉਣ ਕਾਰਨ ਹੀ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਦੀ ਮੌਤ ਹੋਈ ਹੈ। ਇਸਦੇ ਨਾਲ ਹੀ ਉਨ੍ਹਾਂ ਪੁਲਿਸ ਦੀ ਕਾਰਗੁਜ਼ਾਰੀ ਉੱਪਰ ਵੀ ਸਵਾਲ ਖੜ੍ਹੇ ਕੀਤੇ ਹਨ।

ਲੁਧਿਆਣਾ ਚ ਡਾਕਟਰ ਦੀ ਅਣਗਹਿਲੀ ਕਾਰਨ ਮਹਿਲਾ ਦੀ ਮੌਤ ਹੋਣ ਦੇ ਲੱਗੇ ਇਲਜ਼ਾਮ
ਲੁਧਿਆਣਾ ਚ ਡਾਕਟਰ ਦੀ ਅਣਗਹਿਲੀ ਕਾਰਨ ਮਹਿਲਾ ਦੀ ਮੌਤ ਹੋਣ ਦੇ ਲੱਗੇ ਇਲਜ਼ਾਮ

By

Published : Apr 17, 2022, 9:52 PM IST

ਲੁਧਿਆਣਾ: ਜ਼ਿਲ੍ਹੇ ਦੇ ਫੀਲਡਗੰਜ ਇਲਾਕੇ ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇਸ ਮਹਿਲਾ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਡਾਕਟਰ ਉੱਪਰ ਅਣਗਹਿਲੀ ਦੇ ਇਲਜ਼ਾਮ ਲਗਾਏ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਸਦੀ ਸ਼ਿਕਾਇਤ ਪੁਲਿਸ ਕੋਲ ਕੀਤੀ ਗਈ ਹੈ ਅਤੇ ਇਸਨਾਫ ਦੀ ਮੰਗ ਕੀਤੀ ਗਈ ਹੈ। ਪਰਿਵਾਰ ਨੇ ਇਲਜ਼ਾਮ ਲਗਾਉਂਦਿਆ ਕਿਹਾ ਕਿ ਡਾਕਟਰ ਵੱਲੋਂ ਗਲਤ ਟੀਕਾ ਲਗਾਇਆ ਹੈ ਜਿਸ ਕਾਰਨ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ।

ਲੁਧਿਆਣਾ ਚ ਡਾਕਟਰ ਦੀ ਅਣਗਹਿਲੀ ਕਾਰਨ ਮਹਿਲਾ ਦੀ ਮੌਤ ਹੋਣ ਦੇ ਲੱਗੇ ਇਲਜ਼ਾਮ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਲਾਕੇ ਦੇ ਭਾਜਪਾ ਸੀਨੀਅਰ ਆਗੂ ਨੇ ਕਿਹਾ ਕਿ ਡਾਕਟਰ ਦੁਆਰਾ ਗਲਤ ਦਵਾਈ ਦੇਣ ’ਤੇ ਮਹਿਲਾ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਪਹਿਲਾਂ ਵੀ ਅਣਗਹਿਲੀ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਡਾਕਟਰ ਕੋਲ ਡਿਗਰੀ ਦੀ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਉਸ ਕੋਲ ਡਿਗਰੀ ਫਰਜੀ ਨਿੱਕਲੀ ਤਾਂ ਉਸ ਦੀ ਦੁਕਾਨ ਬੰਦ ਕਰਵਾਈ ਜਾਵੇਗੀ।

ਮ੍ਰਿਤਕ ਦੇ ਰਿਸ਼ਤੇਦਾਰ ਨੇ ਦਾਅਵਾ ਕਰਦਿਆਂ ਕਿਹਾ ਹੈ ਕਿ ਕਿ ਡਾਕਟਰ ਦੀ ਅਣਗਹਿਲੀ ਕਾਰਨ ਹੀ ਜਾਨ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਪੁਲਿਸ ਦੀ ਕਾਰਗੁਜਾਰੀ ਉੱਪਰ ਵੀ ਸਵਾਲ ਖੜ੍ਹੇ ਕੀਤੇ ਹਨ। ਉਥੇ ਹੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਡਾਕਟਰ ਖਿਲਾਫ਼ ਪਰਿਵਾਰਕ ਮੈਂਬਰਾਂ ਵੱਲੋਂ ਸ਼ਿਕਾਇਤ ਕੀਤੀ ਗਈ ਹੈ ਜਿਸਦੇ ਆਧਾਰ ਉੱਪਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੇ ਆਧਾਰ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ATM ਰਾਹੀਂ ਠੱਗੀ ਮਾਰਨ ਵਾਲਾ ਗਿਰੋਹ ਗ੍ਰਿਫਤਾਰ

ABOUT THE AUTHOR

...view details