ਪੰਜਾਬ

punjab

ETV Bharat / state

ਲੁਧਿਆਣਾ ਡੀਸੀ ਦਫ਼ਤਰ ਵਿੱਚ ਮਹਿਲਾ ਨੇ ਇਨਸਾਫ਼ ਨਾ ਮਿਲਣ 'ਤੇ ਨਿਗਲਿਆ ਜ਼ਹਿਰ

ਇੱਕ ਮਹਿਲਾ ਨੇ ਇਨਸਾਫ਼ ਨਾ ਮਿਲਣ ਕਰ ਕੇ ਲੁਧਿਆਣਾ ਦੇ ਡੀ.ਸੀ. ਦਫ਼ਤਰ ਵਿੱਚ ਜ਼ਹਿਰ ਨਿਗਲ ਲਿਆ। ਪੀੜਤਾ ਨੇ ਆਪਣੇ ਸਹੁਰਾ ਪਰਿਵਾਰ 'ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਸ 'ਤੇ ਦੇਹ ਵਪਾਰ ਕਰਵਾਉਣ ਦਾ ਦਬਾਅ ਪਾਇਆ ਜਾ ਰਿਹਾ ਹੈ ਜਿਸ ਸਬੰਧੀ ਉਸਨੂੰ ਕੋਈ ਇਨਸਾਫ਼ ਨਹੀਂ ਦਿੱਤਾ ਜਾ ਰਿਹਾ।

ਤਸਵੀਰ
ਤਸਵੀਰ

By

Published : Dec 22, 2020, 5:26 PM IST

ਲੁਧਿਆਣਾ: ਇੱਥੋਂ ਦੇ ਡੀਸੀ ਦਫ਼ਤਰ 'ਚ ਅੱਜ ਉਸ ਵੇਲੇ ਹੜਕੰਪ ਮਚ ਗਿਆ ਜਦੋਂ 21 ਸਾਲਾਂ ਮਹਿਲਾ ਵੱਲੋਂ ਡੀਸੀ ਦਫ਼ਤਰ ਦੇ ਵਿੱਚ ਹੀ ਜ਼ਹਿਰ ਨਿਗਲ ਲਿਆ ਗਿਆ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਸਿਵਲ ਹਸਪਤਾਲ ਲੁਧਿਆਣਾ ਦਾਖ਼ਲ ਕਰਵਾਇਆ ਗਿਆ ਹੈ। ਮਹਿਲਾ ਦੀ ਹਾਲਤ ਫਿਲਹਾਲ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ, ਮਹਿਲਾ ਨੇ ਇਲਜ਼ਾਮ ਲਗਾਇਆ ਹੈ ਉਸ 'ਤੇ ਦੇਹ ਵਪਾਰ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ ਤੇ ਇਸ ਦੀ ਕਈ ਵਾਰ ਪੁਲਿਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ, ਅਤੇ ਥੱਕ ਹਾਰ ਕੇ ਜਦੋਂ ਅੱਜ ਡੀ.ਸੀ. ਦਫ਼ਤਰ ਸ਼ਿਕਾਇਤ ਕਰਨ ਲਈ ਗਈ ਤਾਂ ਕੋਈ ਸੁਣਵਾਈ ਨਾ ਹੁੰਦੀ ਵੇਖ ਉਸ ਨੇ ਜ਼ਹਿਰ ਨਿਗਲ ਲਿਆ।

ਦੇਖੋ ਵੀਡੀਓ

ਪੀੜਤਾ ਨੇ ਦੱਸਿਆ ਕਿ ਉਸ ਦਾ ਪੂਰਾ ਪਰਿਵਾਰ ਅਤੇ ਮਾਮਾ ਪਰਿਵਾਰ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ, ਕਈ ਵਾਰ ਪੁਲਿਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਹਾਲੇ ਤੱਕ ਉਸ ਨੂੰ ਕੋਈ ਇਨਸਾਫ਼ ਨਹੀਂ ਮਿਲ ਰਿਹਾ, ਹੁਣ ਇਹ ਵੀ ਕਿਹਾ ਕਿ ਪੁਲਿਸ ਉਲਟਾ ਉਸ 'ਤੇ ਹੀ ਸਮਝੋਤਾ ਕਰਨ ਦਾ ਦਬਾਅ ਬਣਾਉਂਦੀ ਹੈ।

ਉਨ੍ਹਾਂ ਕਿਹਾ ਕਿ ਉਹ ਹੁਣ ਦੁਖੀ ਹੋ ਚੁੱਕੀ ਹੈ ਜਿਸ ਕਰਕੇ ਉਸ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ, ਪੀੜਤਾਂ ਨੇ ਕਿਹਾ ਕਿ ਹੈਬੋਵਾਲ ਵਿਚ ਉਹ ਸ਼ਿਕਾਇਤ ਕਰ ਚੁੱਕੀ ਹੈ ਸਰਾਭਾ ਨਗਰ ਉਹ ਸ਼ਿਕਾਇਤ ਕਰ ਚੁੱਕੀ ਹੈ ਪਰ ਹਾਲੇ ਤਕ ਕੋਈ ਕਾਰਵਾਈ ਨਹੀਂ ਹੋਈ

ਉਧਰ ਦੂਜੇ ਪਾਸੇ ਲੁਧਿਆਣਾ ਦੇ ਏ ਡੀ ਸੀ ਪੀ ਸਮੀਰ ਵਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਮਹਿਲਾ ਸਬੰਧੀ ਕੋਈ ਸ਼ਿਕਾਇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਮਹਿਲਾ ਵੱਲੋਂ ਡੀਸੀ ਦਫ਼ਤਰ ਜ਼ਹਿਰ ਖਾਧਾ ਗਿਆ ਹੈ ਅਤੇ ਉਸਦੀ ਹਾਲਤ ਗੰਭੀਰ ਹੈ ਤੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਉਸ ਦਾ ਬਿਆਨ ਉਸ ਦੀ ਹਾਲਤ ਕਾਰਨ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਘਰੇਲੂ ਮਾਮਲੇ ਨੇ ਇਸ ਵਿੱਚ ਪੁਲਿਸ ਦੇ ਧਿਆਨ ਵਿੱਚ ਕੋਈ ਅਜਿਹਾ ਮਾਮਲਾ ਨਹੀਂ ਪਰ ਇਸ ਦੇ ਬਾਵਜੂਦ ਮਹਿਲਾ ਦੇ ਇਲਜ਼ਾਮਾਂ ਦੇ ਅਧਾਰ 'ਤੇ ਜੋ ਵੀ ਕਾਰਵਾਈ ਹੋਵੇਗੀ ਜ਼ਰੂਰ ਕੀਤੀ ਜਾਵੇਗੀ।

ABOUT THE AUTHOR

...view details