ਲੁਧਿਆਣਾ: ਲੁਧਿਆਣਾ ਦੇ ਜਗਰਾਉਂ ਪੁਲ 'ਤੇ ਅੱਜ ਇੱਕ ਔਰਤ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਟਰੈਫਿਕ ਪੁਲਿਸ ਮੁਲਾਜ਼ਮ ਪਰਮਜੀਤ ਨੇ ਭੱਜ ਕੇ ਔਰਤ ਦੀ ਜਾਨ ਬਚਾਈ। ਜਿਸ ਤੋਂ ਬਾਅਦ ਔਰਤ ਨੂੰ ਜਗਰਾਉਂ ਪੁਲ 'ਤੇ ਪੁਲਿਸ ਦੇ ਬੀਟ ਬਾਕਸ 'ਚ ਬੈਠਾ ਦਿੱਤਾ ਗਿਆ। ਜਿਸ ਤੋਂ ਬਾਅਦ ਉਸਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਗਿਆ ਅਤੇ ਸਬੰਧਤ ਥਾਣੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਗਿਆ। ਜਿਸ ਤੋਂ ਬਾਅਦ ਸਬੰਧਤ ਥਾਣੇ ਦੇ ਮੁਲਾਜ਼ਮ ਵੀ ਮੌਕੇ ’ਤੇ ਪਹੁੰਚ ਗਏ।
ਪਤੀ ਤੋਂ ਹੈ ਪਰੇਸ਼ਾਨ:ਇਸ ਸਬੰਧੀ ਗੱਲਬਾਤ ਕਰਦਿਆਂ ਪੀੜਿਤ ਔਰਤ ਨੇ ਦੱਸਿਆ ਕਿ ਉਸਦਾ ਨਾਮ ਰੇਖਾ ਹੈ। ਉਸਦਾ 3 ਸਾਲ ਪਹਿਲਾਂ ਵਿਆਹ ਹੋਇਆ ਸੀ। ਉਸਦਾ ਡੇਢ ਸਾਲ ਦਾ ਇੱਕ ਬੱਚਾ ਹੈ। ਪਰ ਪਿਛਲੇ 6 ਮਹੀਨਿਆਂ ਤੋਂ ਉਹ ਆਪਣੇ ਪਤੀ ਤੋਂ ਵੱਖ ਰਹਿ ਰਹੀ ਹੈ ਕਿਉਂਕਿ ਉਸਦੇ ਕਿਸੇ ਹੋਰ ਔਰਤ ਨਾਲ ਸਬੰਧ ਹਨ। ਪੀੜਤ ਨੇ ਦੱਸਿਆ ਕਿ ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਦਾ ਪਤੀ ਸੜਕ ਹਾਦਸੇ ਵਿਚ ਜ਼ਖਮੀ ਹੋ ਗਿਆ ਹੈ। ਜਿਸ ਤੋਂ ਬਾਅਦ ਮਹਿਲਾ ਪਤੀ ਹਾਲ-ਚਾਲ ਪੁੱਛਣ ਗਈ ਸੀ। ਉਸ ਸਮੇਂ ਪਤੀ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਮਰਨ ਲਈ ਵੀ ਕਿਹਾ। ਜਿਸ ਕਾਰਨ ਮਹਿਲਾ ਨੇ ਅਜਿਹਾ ਕਦਮ ਚੁਕਣ ਦੀ ਕੋਸ਼ਿਸ ਕੀਤੀ।