ਪੰਜਾਬ

punjab

ETV Bharat / state

ਕਰਵਾ ਚੌਥ ਦੇ ਬਾਵਜੂਦ ਡਿਊਟੀ 'ਤੇ ਤੈਨਾਤ ਮਹਿਲਾ ਪੁਲਿਸ ਮੁਲਾਜ਼ਮ, ਕਿਹਾ ਤਿਉਹਾਰਾਂ ਤੋਂ ਜ਼ਰੂਰੀ ਫਰਜ਼ - Women police

ਅੱਜ ਅਕਾਲੀ ਦਲ ਵੱਲੋਂ ਅਨਾਜ ਘੁਟਾਲੇ ਨੂੰ ਲੈ ਕੇ ਕੈਬਿਨੇਟ ਮੰਤਰੀ ਭਾਰਤ ਭੁਸ਼ਣ ਆਸ਼ੂ ਦੀ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਧਰਨਾ ਪ੍ਰਦਰਸ਼ਨ ਦੀ ਸੁਰੱਖਿਆ ਲਈ ਮਹਿਲਾ ਪੁਲਿਸ ਮੁਲਾਜ਼ਮ ਕਰਵਾ ਚੌਥ ਦਾ ਵਰਤ ਰੱਖ ਕੇ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੀਆਂ ਹਨ।

ਫ਼ੋਟੋ
ਫ਼ੋਟੋ

By

Published : Nov 4, 2020, 2:59 PM IST

ਲੁਧਿਆਣਾ: ਅੱਜ ਪੂਰੇ ਦੇਸ਼ ਭਰ ਵਿੱਚ ਜਿੱਥੇ ਸੁਹਾਗਣਾਂ ਵੱਲੋਂ ਕਰਵਾ ਚੌਥ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਉੱਥੇ ਹੀ ਅੱਜ ਲੁਧਿਆਣਾ ਵਿਖੇ ਮਹਿਲਾ ਪੁਲਿਸ ਮੁਲਾਜ਼ਮ ਅਕਾਲੀ ਦਲ ਵੱਲੋਂ ਲਾਏ ਗਏ ਧਰਨੇ ਦੌਰਾਨ ਤਨਦੇਹੀ ਨਾਲ ਡਿਊਟੀ ਨਿਭਾ ਰਹੀਆਂ ਹਨ। ਮਹਿਲਾ ਪੁਲਿਸ ਮੁਲਾਜ਼ਮ ਧਰਨਿਆਂ ਨੂੰ ਲੈ ਕੇ ਸੁਰੱਖਿਆ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਅਤੇ ਸੁਰੱਖਿਆ ਦੀ ਕਮਾਨ ਸਾਂਭੀ ਗਈ। ਮਹਿਲਾ ਪੁਲਿਸ ਮਲਾਜ਼ਮ ਨੇ ਕਿਹਾ ਕਿ ਉਨ੍ਹਾਂ ਲਈ ਤਿਉਹਾਰ ਤੋਂ ਜ਼ਿਆਦਾ ਫ਼ਰਜ਼ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਜਿਹੇ ਹਾਲਾਤਾਂ ਵਿੱਚ ਰਹਿਣ ਦੀ ਸਿਖਲਾਈ ਦੌਰਾਨ ਹੀ ਕਸਮ ਖਾਧੀ ਸੀ।

ਵੇਖੋ ਵੀਡੀਓ

ਮਹਿਲਾ ਪੁਲਿਸ ਮਲਾਜ਼ਮ ਨੇ ਕਿਹਾ ਕਿ ਪੁਲਿਸ ਮਹਿਕਮੇ ਵਿੱਚ ਕੰਮ ਕਰਨ ਲਈ ਪਰਿਵਾਰ ਦੇ ਸਹਿਯੋਗ ਦਾ ਹੋਣਾ ਬੇਹੱਦ ਜ਼ਰੂਰੀ ਹੈ ਤੇ ਉਨ੍ਹਾਂ ਦੇ ਪਰਿਵਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੰਦੇ ਹਨ। ਮਹਿਲਾ ਮੁਲਾਜ਼ਮ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਵਰਤ ਰੱਖੇ ਹੋਏ ਹਨ। ਭੁੱਖੇ ਪਿਆਸੇ ਹੋਣ ਦੇ ਬਾਵਜੂਦ ਅੱਜ ਉਹ ਤਨਦੇਹੀ ਨਾਲ ਡਿਊਟੀ ਨਿਭਾ ਰਹੀਆਂ ਹਨ।

ਫ਼ੋਟੋ

ਉਨ੍ਹਾਂ ਨੇ ਕਿਹਾ ਕਿ ਜਿੱਥੇ ਵੀ ਉਨ੍ਹਾਂ ਦੇ ਸੀਨੀਅਰ ਅਫ਼ਸਰ ਉਨ੍ਹਾਂ ਦੀ ਡਿਊਟੀ ਲਾਉਣਗੇ ਉੱਥੇ ਉਹ ਡਿਊਟੀ ਕਰਨਗੀਆਂ। ਉਨ੍ਹਾਂ ਕਿਹਾ ਕਿ ਸਿਖਲਾਈ ਦੇ ਦੌਰਾਨ ਉਨ੍ਹਾਂ ਨੂੰ ਇਹ ਕਸਮ ਖਵਾਈ ਜਾਂਦੀ ਹੈ ਕਿ ਸਭ ਤੋਂ ਜ਼ਿਆਦਾ ਜ਼ਰੂਰੀ ਉਨ੍ਹਾਂ ਲਈ ਡਿਊਟੀ ਹੈ ਤੇ ਇਸ ਤੋਂ ਵੱਧ ਕੇ ਕੁਝ ਨਹੀਂ। ਉਨ੍ਹਾਂ ਕਿਹਾ ਕਿ ਪਰਿਵਾਰ ਉਹ ਵੀ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੰਦੇ ਹਨ।

ਜ਼ਿਕਰਯੋਗ ਹੈ ਕਿ ਅੱਜ ਅਕਾਲੀ ਦਲ ਵੱਲੋਂ ਅਨਾਜ ਘੁਟਾਲੇ ਨੂੰ ਲੈ ਕੇ ਕੈਬਿਨੇਟ ਮੰਤਰੀ ਭਾਰਤ ਭੁਸ਼ਣ ਆਸ਼ੂ ਦੀ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਧਰਨਾ ਪ੍ਰਦਰਸ਼ਨ ਦੀ ਸੁਰੱਖਿਆ ਲਈ ਮਹਿਲਾ ਪੁਲਿਸ ਮੁਲਾਜ਼ਮ ਨੂੰ ਵੱਡੀ ਗਿਣਤੀ ਵਿੱਚ ਤੈਨਾਤ ਕੀਤਾ ਗਿਆ ਹੈ।

ABOUT THE AUTHOR

...view details