ਲੁਧਿਆਣਾ: ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਦਲਿਤ ਕੁੜੀ ਨਾਲ ਹੋਏ ਜਬਰ ਜਨਾਹ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਲੁਧਿਆਣਾ ਦੀਆਂ ਮਹਿਲਾਵਾਂ ਸੜਕਾਂ 'ਤੇ ਉਤਰੀਆਂ ਅਤੇ ਜੰਮ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਵੀ ਸਿਆਸਤਦਾਨ ਹਰ ਚੋਣਾਂ ਦੇ ਦੌਰਾਨ ਮਹਿਲਾਵਾਂ ਦੀ ਸੁਰੱਖਿਆ ਦੀ ਗੱਲ ਕਰਦੇ ਨੇ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਮਹਿਲਾਵਾਂ ਨੂੰ ਹੀ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਨਜ਼ਰ-ਅੰਦਾਜ਼ ਕਰ ਦਿੱਤਾ ਜਾਂਦਾ ਹੈ। ਮਹਿਲਾਵਾਂ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਵੀ ਔਰਤਾਂ ਸੁਰੱਖਿਅਤ ਨਹੀਂ ਹਨ।
ਹਾਥਰਸ ਜਬਰ ਜਨਾਹ ਮਾਮਲੇ ਨੂੰ ਲੈ ਕੇ ਸੜਕਾ 'ਤੇ ਉਤਰੀਆਂ ਮਹਿਲਾਵਾਂ - ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਬਲਾਤਕਾਰ
ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਬਲਾਤਕਾਰ ਤੋਂ ਬਾਅਦ ਕਤਲ ਕੀਤੇ ਜਾਣ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਲੁਧਿਆਣਾ ਵਿੱਚ ਮਹਿਲਾਵਾਂ ਨੇ ਸਰਕਾਰ ਖ਼ਿਲਾਫ ਪ੍ਰਦਰਸ਼ਨ ਕੀਤਾ।
ਹਾਥਰਸ ਬਲਾਤਕਾਰ ਅਤੇ ਕਤਲ ਮਾਮਲੇ 'ਚ ਸੜਕਾ 'ਤੇ ਉਤਰੀਆਂ ਮਹਿਲਾਵਾਂ
ਔਰਤਾਂ ਨੇ ਕਿਹਾ ਕਿ ਸਿਆਸਤਦਾਨ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕਰਦੇ ਹਨ ਕਿ ਔਰਤਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ ਪਰ ਬਾਅਦ ਵਿੱਚ ਔਰਤਾਂ ਨੂੰ ਵੀ ਅਣਗੌਲਿਆ ਜਾਂਦਾ ਹੈ। ਮਹਿਲਾਵਾਂ ਨੇ ਕਿਹਾ ਕਿ ਫਾਸਟ ਟਰੈਕ ਕੋਰਟ ਵਿੱਚ ਮਾਮਲਾ ਚਲਾ ਕੇ ਉੱਤਰ ਪ੍ਰਦੇਸ਼ ਰੇਪ ਮਾਮਲੇ ਦੇ ਦੋਸ਼ੀਆਂ ਨੂੰ ਫਾਂਸੀ ਦੇਣੀ ਚਾਹੀਦੀ ਹੈ। ਮਹਿਲਾਵਾਂ ਨੇ ਕਿਹਾ ਕਿ ਜਬਰ ਜਨਾਹ ਪੂਰੇ ਦੇਸ਼ ਵਿੱਚ ਹੋ ਰਹੇ ਹਨ ਪਰ ਇਹ ਮਾਮਲਾ ਸੁਰਖੀਆਂ ਵਿੱਚ ਆਉਣ ਕਰਕੇ ਸਾਹਮਣੇ ਆ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਮਾਮਲਿਆਂ ਦੇ ਵਿੱਚ ਮਾਮਲੇ ਵੀ ਦਰਜ ਨਹੀਂ ਹੁੰਦੇ ਹਨ।