ਪੰਜਾਬ

punjab

By

Published : Feb 7, 2020, 2:57 PM IST

ETV Bharat / state

ਵਾਤਾਵਰਣ ਨੂੰ ਸੁਰੱਖਿਅਤ ਬਣਾਉਣ ਲਈ ਪੀਏਯੂ 'ਚ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ

ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਾਤਾਵਰਣ ਸੁਰੱਖਿਅਤ ਬਣਾਉਣ ਲਈ ਵਿਸ਼ੇਸ਼ ਜਾਗਰੁਕਤਾ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ।

ਵਾਤਾਵਰਣ
ਵਾਤਾਵਰਣ ਨੂੰ ਸੁਰੱਖਿਅਤ ਬਣਾਉਣ ਲਈ ਪੀਏਯੂ 'ਚ ਵਿਸ਼ੇਸ਼ ਵਰਕਸ਼ਾਪ ਦਾ ਪ੍ਰਬੰਧ

ਲੁਧਿਆਣਾ: ਸ਼ਹਿਰ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਾਤਾਵਰਣ ਸੁਰੱਖਿਅਤ ਬਣਾਉਣ ਲਈ ਵਿਸ਼ੇਸ਼ ਜਾਗਰੁਕਤਾ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ। ਇਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਐਨਜੀਟੀ ਦੇ ਚੇਅਰਪਰਸਨ ਮੈਂਬਰਾਂ ਸਣੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋਫ਼ੈਸਰ ਐਸਐਸ ਮਾਰਵਾਹ ਪਹੁੰਚੇ।

ਵਾਤਾਵਰਣ ਨੂੰ ਸੁਰੱਖਿਅਤ ਬਣਾਉਣ ਲਈ ਪੀਏਯੂ 'ਚ ਵਿਸ਼ੇਸ਼ ਵਰਕਸ਼ਾਪ ਦਾ ਪ੍ਰਬੰਧ

ਇਸ ਮੌਕੇ ਮੈਂਬਰਾਂ ਵੱਲੋਂ ਵੱਧ ਰਹੇ ਪ੍ਰਦੂਸ਼ਣ 'ਤੇ ਜਿੱਥੇ ਵਿਚਾਰ ਵਟਾਂਦਰਾ ਕੀਤਾ ਗਿਆ, ਉੱਥੇ ਹੀ ਇਸ ਤੇ ਠੱਲ੍ਹ ਪਾਉਣ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਲਈ ਲੁਧਿਆਣਾ ਨਗਰ ਨਿਗਮ ਨੂੰ ਵੀ ਪ੍ਰੇਰਿਤ ਕੀਤਾ ਗਿਆ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਨੇ ਕਿਹਾ ਕਿ ਪ੍ਰਦੂਸ਼ਣ ਦੀ ਰੋਕਥਾਮ ਲਈ ਤੇ ਫੈਕਟਰੀਆਂ 'ਚੋਂ ਨਿਕਲਣ ਵਾਲੇ ਵੇਸਟ ਦੇ ਟ੍ਰੀਟਮੈਂਟ ਲਈ ਉਨ੍ਹਾਂ ਵੱਲੋਂ ਹੁਣ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਕੰਮ ਕੋਈ ਇਕ ਵਿਅਕਤੀ ਨਹੀਂ ਕਰ ਸਕਦਾ ਇਸ ਲਈ ਸਭ ਨੂੰ ਹੰਭਲਾ ਮਾਰਨ ਦੀ ਲੋੜ ਹੈ। ਉਧਰ ਇਸ ਮੌਕੇ ਵਿਸ਼ੇਸ਼ ਤੌਰ 'ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪ੍ਰਦੂਸ਼ਣ ਵੱਡੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਅਦਾਲਤਾਂ ਨੇ ਇਸ 'ਤੇ ਸਖ਼ਤ ਫ਼ੈਸਲਾ ਲਿਆ ਹੈ, ਤੇ ਹੁਣ ਜੋ ਵੀ ਪ੍ਰਦੂਸ਼ਣ ਫੈਲਾਉਣ 'ਚ ਯੋਗਦਾਨ ਪਾਵੇਗਾ ਉਸ 'ਤੇ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਜੇ ਪ੍ਰਦੂਸ਼ਣ ਦੇ ਮੁੱਦੇ 'ਤੇ ਲੁਧਿਆਣਾ ਨਗਰ ਨਿਗਮ ਦੀ ਕੋਈ ਅਣਗਹਿਲੀ ਵਰਤਦਾ ਹੈ, ਜਾਂ ਕੋਈ ਅਫ਼ਸਰ ਵਿੱਚ ਸ਼ਾਮਿਲ ਹੁੰਦਾ ਹੈ, ਤਾਂ ਉਸ ਦੇ ਖ਼ਿਲਾਫ਼ ਵੀ ਕਾਰਵਾਈ ਹੋਵੇਗੀ।

ABOUT THE AUTHOR

...view details