ਪੰਜਾਬ

punjab

ETV Bharat / state

ਨੌਜਵਾਨ ਨੇ LIVE ਹੋ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਪੁਲਿਸ ਮੁਲਾਜ਼ਮ ਨੂੰ ਦੱਸਿਆ ਜ਼ਿੰਮੇਵਾਰ

ਲੁਧਿਆਣਾ ਅੰਦਰ ਇੱਕ ਨੌਜਵਾਨ ਨੇ ਲਾਈਵ ਹੋਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ (young man attempted suicide by being LIVE) ਕੀਤੀ ਹੈ। ਨੌਜਵਾਨ ਨੇ ਪੁਲਿਸ ਅਧਿਕਾਰੀ ’ਤੇ ਇਲਜ਼ਾਮ ਲਗਾਏ ਹਨ।

ਖੁਦਕੁਸ਼ੀ ਦੀ ਕੋਸ਼ਿਸ਼
ਖੁਦਕੁਸ਼ੀ ਦੀ ਕੋਸ਼ਿਸ਼

By

Published : Mar 12, 2022, 7:10 AM IST

ਲੁਧਿਆਣਾ:ਜ਼ਿਲ੍ਹੇ ਵਿੱਚ ਇੱਕ ਸ਼ਖਸ ਨੇ ਲਾਈਵ ਹੋ ਕੇ ਖ਼ੁਦ ਨੂੰ ਗੋਲੀ ਮਾਰ ਲਈ ਹੈ, ਜਿਸ ਦੀ ਹਾਲਤ ਗੰਭੀਰ ਹੈ ਅਤੇ ਡਾਕਟਰਾਂ ਨੇ ਵੀ ਉਸ ਨੂੰ ਜਵਾਬ ਦੇ ਦਿੱਤਾ ਹੈ। ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਜਿਸ ਵਿੱਚ ਉਸ ਨੇ ਸੀਆਈਏ ਸਟਾਫ (CIA staff) ਦੇ ਇੱਕ ਪੁਲਿਸ ਅਧਿਕਾਰੀ ਨੂੰ ਇਸ ਪੂਰੀ ਕਾਰਵਾਈ ਲਈ ਜ਼ਿੰਮੇਵਾਰ ਦੱਸਿਆ ਅਤੇ ਕਿਹਾ ਕਿ ਪੁਲਿਸ ਮੁਲਾਜ਼ਮ ਉਸ ਤੇ ਦਬਾਅ ਬਣਾ ਰਿਹਾ ਹੈ, ਉਸ ਉੱਤੇ ਪਰਚੇ ਦੇਣ ਦੀ ਗੱਲ ਕਹਿ ਰਿਹਾ ਹੈ।

ਇਹ ਵੀ ਪੜੋ:ਭਗਵੰਤ ਮਾਨ ਚੁਣੇ ਗਏ ਵਿਧਾਇਕ ਦਲ ਦੇ ਨੇਤਾ

ਪੀੜਤ ਨੌਜਵਾਨ ਨੇ ਇਹ ਸਾਰਾ ਕੁਝ ਲਾਈਵ ਹੋ ਕੇ ਦੱਸਿਆ ਅਤੇ ਇਹ ਵੀ ਕਿਹਾ ਕਿ ਉਹ ਹੁਣ ਇਨ੍ਹਾਂ ਪ੍ਰੇਸ਼ਾਨ ਹੋ ਚੁੱਕਾ ਹੈ ਕਿ ਉਹ ਖੁਦਕੁਸ਼ੀ ਕਰਨ ਲੱਗਾ ਹੈ, ਜਿਸ ਤੋਂ ਬਾਅਦ ਉਸਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਅਤੇ ਉਸ ਨੂੰ ਪਹਿਲਾਂ ਦੀਪ ਹਸਪਤਾਲ ਲਿਆਂਦਾ ਗਿਆ ਜਿੱਥੋਂ ਉਸ ਨੂੰ ਲੁਧਿਆਣਾ ਦੇ ਡੀਐਮਸੀ ਰੈਫਰ ਕਰ ਦਿੱਤਾ ਗਿਆ ਜਿੱਥੇ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ ਉਸ ਦੀ ਹਾਲਤ ਕਾਫੀ ਗੰਭੀਰ ਹੈ।

ਉੱਧਰ ਦੂਜੇ ਪਾਸੇ ਨੌਜਵਾਨ ਦੇ ਪਿਤਾ ਨੇ ਕਿਹਾ ਕਿ ਜਿਸ ਕਰਕੇ ਉਨ੍ਹਾਂ ਦੇ ਬੇਟੇ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਉਹ ਪੁਲਿਸ ਦਾ ਇੱਕ ਅਧਿਕਾਰੀ ਹੈ ਜੋ ਸੀਏ ਵਨ ਵਿੱਚ ਤੈਨਾਤ ਹੈ ਅਤੇ ਲੰਬੇ ਸਮੇਂ ਤੋਂ ਉਹ ਉਸ ਨੌਜਵਾਨ ਨੂੰ ਤੰਗ ਕਰ ਰਿਹਾ ਹੈ ਅਤੇ ਲਗਾਤਾਰ ਉਸ ਨੂੰ ਧਮਕੀਆਂ ਦੇ ਰਿਹਾ ਸੀ ਗਾਲੀ ਗਲੋਚ ਵੀ ਕਰ ਰਿਹਾ ਸੀ, ਇੱਥੋਂ ਤੱਕ ਕਿ ਸਾਡੇ ਨਾਲ ਵੀ ਕਈ ਵਾਰ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਉਸ ਨੇ ਕੀਤੀ ਹੈ।

ਖੁਦਕੁਸ਼ੀ ਦੀ ਕੋਸ਼ਿਸ਼

ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਉਨ੍ਹਾਂ ਦੇ ਬੇਟੇ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਪੀੜਤ ਦੇ ਪਿਤਾ ਨੇ ਇਨਸਾਫ ਦੀ ਮੰਗ ਕੀਤੀ ਹੈ ਅਤੇ ਲੁਧਿਆਣਾ ਦੇ ਡੀਐਮਸੀ ਹਸਪਤਾਲ (DMC Hospital) ਵਿੱਚ ਉਸ ਨੇ ਪੰਜਾਬ ਪੁਲਸ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਹੈ।

ਇਹ ਵੀ ਪੜੋ:ਪੰਜਾਬ ਦੀ ਕਮਾਨ ਹੁਣ 'ਮਾਨ' ਦੇ ਹੱਥ, ਕੀ ਬਦਲਣਗੇ ਪੰਜਾਬ ਦੀ ਨੁਹਾਰ ?

ਉਧਰ ਦੂਜੇ ਪਾਸੇ ਥਾਣਾ ਦੁੱਗਰੀ ਦੇ ਐੱਸ ਐੱਚ ਓ ਰਾਜਨ ਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਦੀਪ ਹਸਪਤਾਲ ਤੋਂ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਬੰਦੂਕ ਸਾਫ਼ ਕਰਦਿਆਂ ਗੋਲੀ ਚੱਲੀ ਹੈ, ਫਿਲਹਾਲ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਵੀਡੀਓ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ, ਪਰ ਜੇਕਰ ਕੋਈ ਅਜਿਹੀ ਗੱਲ ਹੋਵੇਗੀ ਤਾਂ ਉਹ ਇਸ ਸੰਬੰਧੀ ਜ਼ਰੂਰ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕਰਨਗੇ।

ABOUT THE AUTHOR

...view details