ਪੰਜਾਬ

punjab

ETV Bharat / state

ਕਿਸਾਨੀ ਅੰਦੋਲਨ ਤੋਂ ਮੁੜ ਰਹੇ ਲੁਧਿਆਣਾ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ - youngster returning from farmers protest dead

ਦਿੱਲੀ ਤੋਂ ਕਿਸਾਨ ਅੰਦੋਲਨ ਤੋਂ ਵਾਪਸ ਮੁੜ ਰਹੇ ਲੁਧਿਆਣਾ ਦੇ ਪਿੰਡ ਝੱਮਟ ਦੇ ਇੱਕ ਨੌਜਵਾਨ ਦੀ ਕੁਰੂਕਸ਼ੇਤਰ ਦੇ ਪਿਪਲੀ ਕੋਲ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।

ਕਿਸਾਨੀ ਅੰਦੋਲਨ ਤੋਂ ਮੁੜ ਰਹੇ ਲੁਧਿਆਣਾ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
ਕਿਸਾਨੀ ਅੰਦੋਲਨ ਤੋਂ ਮੁੜ ਰਹੇ ਲੁਧਿਆਣਾ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

By

Published : Dec 2, 2020, 8:25 PM IST

ਲੁਧਿਆਣਾ: ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਵਿਖੇ ਕੀਤੇ ਜਾ ਰਹੇ ਅੰਦੋਲਨ ਨੂੰ ਅੱਜ 7ਵਾਂ ਦਿਨ ਹੋ ਗਿਆ ਹੈ, ਪਰ ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਝੱਮਟ ਤੋਂ ਇੱਕ ਦੁਖਦਾਈ ਖ਼ਬਰ ਆਈ ਹੈ।

ਜਾਣਕਾਰੀ ਮੁਤਾਬਕ ਦਿੱਲੀ ਤੋਂ ਕਿਸਾਨੀ ਅੰਦੋਲਨ ਤੋਂ ਮੁੜ ਰਹੇ ਇੱਕ ਨੌਜਵਾਨ ਦੀ ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿਪਲੀ ਕੋਲ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਬਲਜਿੰਦਰ ਸਿੰਘ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਛਾ ਗਈ।

ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਪਿੱਛੇ ਪਤਨੀ, 8 ਸਾਲ ਦੀ ਲੜਕੀ ਤੇ 5 ਸਾਲ ਦਾ ਲੜਕਾ ਛੱਡ ਗਿਆ ਹੈ। ਮ੍ਰਿਤਕ ਬਲਜਿੰਦਰ ਸਿੰਘ ਦੇ ਪਰਿਵਾਰ ਨੇ ਕੇਂਦਰ ਤੇ ਸੂਬਾ ਸਰਕਾਰ ਤੋਂ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।

ਪਰਿਵਾਰਕ ਮੈਂਬਰ ਉਸ ਦੀ ਮ੍ਰਿਤਕ ਦੇਹ ਨੂੰ ਲੈਣ ਲਈ ਹਰਿਆਣਾ ਵਿਖੇ ਰਵਾਨਾ ਹੋ ਗਏ ਹਨ। ਪੁਲਿਸ ਵਾਲਿਆਂ ਦਾ ਕਹਿਣਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਾਦਸਾ ਕਿਵੇਂ ਵਾਪਰਿਆ।

ABOUT THE AUTHOR

...view details