ਲੁਧਿਆਣਾ: ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਯੂਥ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੁਜ਼ਾਹਰੇ ਵਿੱਚ ਯੂਥ ਅਕਾਲੀ ਦਲ ਦੇ ਮੁਖੀ ਗੁਰਦੀਪ ਸਿੰਘ ਗੋਸ਼ਾ ਨੇ ਲੋੜਵੰਦਾਂ ਨੂੰ ਮੁਫ਼ਤ ਪੈਟਰੋਲ ਤੇ ਡੀਜ਼ਲ ਵੰਡਿਆ।
ਯੂਥ ਅਕਾਲੀ ਦਲ ਦੇ ਮੁਖੀ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਸੁੱਤੀ ਪਈ ਸਰਕਾਰ ਦੀਆਂ ਅੱਖਾਂ ਖੋਲ੍ਹਣ ਤੇ ਸਰਕਾਰ ਨੂੰ ਸ਼ਰਮ ਮਹਿਸੂਸ ਕਰਵਾਉਣ ਲਈ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਜਿੱਥੇ ਸਰਕਾਰ ਨੂੰ ਲੋਕਾਂ ਲਈ ਰਾਹਤ ਪੈਕੇਜ ਦੇਣੇ ਚਾਹੀਦੇ ਹਨ ਉੱਥੇ ਸਰਕਾਰ ਲਗਾਤਾਰ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ। ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਨਾਲ ਖਾਸ ਕਰ ਆਟੋ ਚਾਲਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਟੋ ਚਾਲਕਾਂ ਨੂੰ ਕੋਰੋਨਾ ਕਰਕੇ ਪਹਿਲਾਂ ਹੀ ਸਵਾਰੀ ਨਹੀਂ ਮਿਲ ਰਹੀ ਸੀ ਉਤੋਂ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ।