ਲੁਧਿਆਣਾ: ਪੰਜਾਬ ਭਰ ਵਿੱਚ 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਪੁਲਿਸ ਵੱਲੋਂ ਹਰ ਸ਼ਹਿਰ ਵਿੱਚ ਸਖ਼ਤੀ ਕੀਤੀ ਗਈ ਹੈ। ਲੁਧਿਆਣਾ ਵਿੱਚ ਵੀ ਖ਼ਾਸ ਤੌਰ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਲੁਧਿਆਣਾ ਦੇ ਘੰਟਾ ਘਰ ਚੌਕ ਵਿਖੇ ਯੂਥ ਅਕਾਲੀ ਦਲ ਦੇ ਪ੍ਰਧਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਇਸ ਦੌਰਾਨ ਯੂਥ ਅਕਾਲੀ ਦਲ ਲੁਧਿਆਣਾ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਪੁਲਿਸ ਨਾਲ ਜੰਮ ਕੇ ਬਹਿਸ ਹੋ ਗਈ ਅਤੇ ਗ੍ਰਿਫ਼ਤਾਰ ਕਰ ਕੇ ਲੈ ਗਈ।
ਗੁਰਦੀਪ ਗੋਸ਼ਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਸੱਤਾਧਾਰੀ ਧਿਰ ਕਾਂਗਰਸ ਲੋਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉਹ ਦੱਬਣ ਵਾਲੇ ਨਹੀਂ ਹਨ। ਗੋਸ਼ਾ ਨੇ ਕਿਹਾ ਕਿ ਕੁੱਝ ਕਾਂਗਰਸੀ ਲੀਡਰਾਂ ਵੱਲੋਂ ਚੈਨਲਾਂ 'ਤੇ ਵੀ ਪਾਬੰਦੀ ਲਾਈ ਜਾ ਰਹੀ ਹੈ।
ਉੱਧਰ ਦੂਜੇ ਪਾਸੇ ਜਦੋਂ ਪੁਲਿਸ ਨੇ ਥਾਣੇ ਪਹੁੰਚ ਕੇ ਪੱਤਰਕਾਰਾਂ ਨੇ ਐੱਸ.ਐੱਚ.ਓ ਨੂੰ ਗੋਸ਼ਾ ਦੀ ਗ੍ਰਿਫ਼ਤਾਰੀ ਸਬੰਧੀ ਸਵਾਲ ਪੁੱਛੇ ਤਾਂ, ਐੱਸ.ਐੱਚ.ਓ ਨੇ ਕੈਮਰਾ ਦੇਖ ਕੇ ਆਪਣਾ ਮਿਜਾਜ਼ ਬਦਲਣਾ ਹੀ ਬਿਹਤਰ ਸਮਝਿਆ। ਉਨ੍ਹਾਂ ਇਹ ਕਹਿ ਕਿ ਪੱਲਾ ਝਾੜ ਲਿਆ ਕਿ ਇਸ ਬਾਰੇ ਉਸ ਨੂੰ ਕੋਈ ਵੀ ਜਾਣਕਾਰੀ ਨਹੀਂ ਹੈ, ਉਹ ਸੀਨੀਅਰ ਅਧਿਕਾਰੀ ਨਾਲ ਹੀ ਗੱਲਬਾਤ ਕਰਨ।