ਲੁਧਿਆਣਾ :ਤਲਵੰਡੀ ਗੇਟ ਨਜ਼ਦੀਕ ਯੂਥ ਕਾਂਗਰਸ(Youth Congress) ਪੰਜਾਬ ਦੇ ਪ੍ਰਧਾਨ ਬਰਿੰਦਰ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਏਕੋਟ ਯੂਥ ਕਾਂਗਰਸ ਵੱਲੋਂ ਤੇਲ ਅਤੇ ਗੈਸ ਦੀਆਂ ਵੱਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (protests) ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਜਮ ਕੇ ਨਾਅਰੇਬਾਜ਼ੀ ਕੀਤੀ।
ਯੂਥ ਕਾਂਗਰਸ ਵੱਲੋਂ ਵਧਦੀ ਮਹਿੰਗਾਈ ਨੂੰ ਲੈ ਕੇ ਪ੍ਰਦਰਸ਼ਨ - protests
ਰਾਏਕੋਟ ਦੇ ਤਲਵੰਡੀ ਗੇਟ ਨਜ਼ਦੀਕ ਯੂਥ ਕਾਂਗਰਸ (Youth Congress) ਵੱਲੋਂ ਤੇਲ ਅਤੇ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਜਮ ਕੇ ਨਾਅਰੇਬਾਜ਼ੀ ਕੀਤੀ।
ਯੂਥ ਕਾਂਗਰਸ ਵੱਲੋਂ ਵੱਧਦੀ ਮਹਿੰਗਾਈ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
ਇਸ ਮੌਕੇ ਕਾਂਗਰਸੀ ਆਗੂ ਅਰਸ਼ਦ ਖ਼ਾਨ ਨੇ ਕਿਹਾ ਹੈ ਕਿ ਪੰਜਾਬ ਯੂਥ ਕਾਂਗਰਸ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਰਾਏਕੋਟ ਵਿਖੇ ਵਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।ਉਨ੍ਹਾਂ ਦਾ ਕਹਿਣ ਹੈ ਕਿ ਦੇਸ਼ ਦੇ ਲੋਕਾਂ ਦੀ ਲੁੱਟ ਖਸੁੱਟ ਕੀਤੀ ਜਾ ਰਹੀ ਅਤੇ ਰੋਜ਼ਾਨਾ ਹੀ ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਲੋਕਾਂ ਦਾ ਕਚੂੰਮਰ ਕੱਢਿਆ ਜਾ ਰਿਹਾ।