ਲੁਧਿਆਣਾ: ਪੰਜਾਬ ਯੂਥ ਕਾਂਗਰਸ ਵੱਲੋਂ ਇੱਕ ਅਹਿਮ ਬੈਠਕ ਕੀਤੀ ਗਈ ਜਿਸ ਵਿੱਚ ਪੰਜਾਬ ਭਰ ਤੋਂ ਯੂਥ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਿਰਕਤ ਕੀਤੀ ਅਤੇ ਨਾਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਯੂਥ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਾਰੇ ਹੀ ਵਰਕਰ ਮੂੰਹ 'ਤੇ ਮਾਸਕ ਬੰਨ੍ਹ ਕੇ ਬੈਠਕ ਕਰਦੇ ਵਿਖਾਈ ਦਿੱਤੇ।
ਇਸ ਮੌਕੇ ਜਿੱਥੇ ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਨੇ ਸਰਕਾਰ ਦੇ 3 ਸਾਲ ਪੂਰੇ ਹੋਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਉੱਥੇ ਹੀ ਕੋਰੋਨਾ ਵਾਇਰਸ ਭਾਰਤ 'ਚ ਫੈਲਣ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ।