ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਕਤਲ ਲੁਧਿਆਣਾ: ਗਿਆਸਪੁਰਾ ਇਲਾਕੇ ਦੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਲਾਕੇ ਦੇ ਵਿੱਚ ਸਥਿਤ ਇੱਕ ਢਾਬੇ ਦੇ ਅੰਦਰ ਸੋਨੂੰ ਨਾਂਅ ਦੇ ਨੌਜਵਾਨ ਦਾ ਦਿਨ-ਦਿਹਾੜੇ ਹੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਲੜਾਈ ਮਾਮੂਲੀ ਬਹਿਸ ਤੋਂ ਬਾਅਦ ਸ਼ੁਰੂ ਹੋਈ ਜਿਸ ਤੋਂ ਬਾਅਦ 3 ਅਣਪਛਾਤਿਆਂ ਵੱਲੋਂ ਨੌਜਵਾਨ ਉੱਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਸ਼ਰੇਆਮ ਬਾਜ਼ਾਰ ਦੇ ਵਿੱਚ ਕਤਲ:ਮੌਕੇ ਉੱਤੇ ਪਹੁੰਚ ਕੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਮ੍ਰਿਤਕ ਦੀ ਪਤਨੀ ਨੇ ਰੋ-ਰੋ ਕੇ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਉਸ ਦੇ ਪਤੀ ਨੂੰ ਸ਼ਰੇਆਮ ਬਾਜ਼ਾਰ ਦੇ ਵਿੱਚ ਕਤਲ ਕਰ ਦਿੱਤਾ ਗਿਆ ਅਤੇ ਪੁਲਿਸ ਨੂੰ ਹਾਲੇ ਵੀ ਮੁਲਜ਼ਮਾਂ ਦਾ ਕੋਈ ਪਤਾ ਟਿਕਾਣਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਦੀ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਸ ਨੇ ਇਨਸਾਫ਼ ਦੀ ਮੰਗ ਕੀਤੀ ਹੈ।
ਗਰਦਨ ਉੱਤੇ ਤੇਜ਼ਧਾਰ ਹਥਿਆਰ ਨਾਲ ਵਾਰ:ਪੁਲਿਸ ਵੱਲੋਂ ਕੀਤੀ ਗਈ ਜਾਂਚ ਦੇ ਵਿੱਚ ਪਾਇਆ ਗਿਆ ਹੈ ਕਿ ਢਾਬੇ ਦੇ ਵਿੱਚ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਕਤਲ ਕਰਨ ਵਾਲਿਆਂ ਅਤੇ ਸੋਨੂੰ ਦੇ ਵਿਚਕਾਰ ਬਹਿਸ ਹੋਈ ਸੀ। ਜਿਸ ਤੋਂ ਬਾਅਦ ਦੋਹਾਂ ਧਿਰਾਂ ਦੇ ਅੰਦਰ ਲੜਾਈ ਸ਼ੁਰੂ ਹੋ ਗਈ। ਦੂਜੀ ਧਿਰ ਦੇ ਵਿੱਚ ਤਿੰਨ ਨੌਜਵਾਨ ਸ਼ਾਮਲ ਸਨ ਜਿਨ੍ਹਾਂ ਨੇ ਮ੍ਰਿਤਕ ਦੀ ਗਰਦਨ ਉੱਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ,ਜਿਸ ਕਰਕੇ ਉਸ ਦੀ ਢਾਬੇ ਦੇ ਅੰਦਰ ਹੀ ਮੌਤ ਹੋ ਗਈ। ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
- ਅੰਮ੍ਰਿਤਸਰ ਦੇ ਸਠਿਆਲਾ ਵਿੱਚ ਗੈਂਗਸਟਰ ਜਰਨੈਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ
- ਬਠਿੰਡਾ ਪੁਲਿਸ ਨੇ ਕਾਰ ਚੋਰ ਨੂੰ ਕੀਤਾ ਗ੍ਰਿਫ਼ਤਾਰ, ਮੁਲਜ਼ਮ ਉੱਤੇ ਪਹਿਲਾਂ ਵੀ ਕਾਰ ਚੋਰੀ ਦੇ 21 ਮਾਮਲੇ ਦਰਜ
- ਅੰਮ੍ਰਿਤਸਰ 'ਚ ਦੁਕਾਨਾਂ ਦੇ ਬਾਹਰ ਨਜ਼ਾਇਜ ਕਬਜ਼ੇ ਕਰਨ ਵਾਲਿਆਂ 'ਤੇ ਹੋਈ ਕਾਰਵਾਈ, ਇੰਪਰੂਵਮੈਂਟ ਟਰੱਸਟ ਨੇ ਸਮਾਨ ਕੀਤਾ ਜ਼ਬਤ
ਪਰਿਵਾਰ ਦੇ 3 ਜੀਆਂ ਦਾ ਬੇਰਹਿਮੀ ਨਾਲ ਕਤਲ:ਲੁਧਿਆਣਾ ਦੇ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਵੱਲੋਂ ਖੁਦ ਮੌਕੇ ਉੱਤੇ ਜਾ ਕੇ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਇਹ ਮਾਮੂਲੀ ਬਹਿਸ ਤੋਂ ਲੜਾਈ ਸ਼ੁਰੂ ਹੋਈ ਸੀ ਅਤੇ ਆਪਸ ਦੇ ਵਿੱਚ ਝਗੜੇ ਦੇ ਦੌਰਾਨ ਸੋਨੂੰ ਦੀ ਗਰਦਨ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਢਾਬੇ ਦੇ ਅੰਦਰ ਅਤੇ ਬਾਹਰਲੇ ਪਾਸੇ ਜਿੱਥੇ ਵੀ ਸੀਸੀਟੀਵੀ ਲੱਗੇ ਹੋਏ ਹਨ, ਪੁਲਿਸ ਉਹਨਾਂ ਦੀ ਜਾਂਚ ਕਰ ਰਹੀ ਹੈ ਅਤੇ ਢਾਬੇ ਦੇ ਮਾਲਕ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਲੁਧਿਆਣਾ ਵਿੱਚ ਬੀਤੇ ਦਿਨੀਂ ਹੀ ਇੱਕ ਹੀ ਪਰਿਵਾਰ ਦੇ 3 ਜੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਤੇ ਦੋ ਦਿਨ ਬਾਅਦ ਸ਼ਰੇਆਮ ਨੌਜਵਾਨ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ। ਜਿਸ ਨੂੰ ਲੈ ਕੇ ਕਾਨੂੰਨ ਵਿਵਸਥਾ ਅਤੇ ਪੁਲਿਸ ਦੀ ਕਾਰਗੁਜ਼ਾਰੀ ਉੱਤੇ ਵੀ ਸਵਾਲ ਖੜੇ ਹੋ ਰਹੇ ਨੇ।