ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿੱਚ ਹੋਣ ਵਾਲੇ ਗੁਰਬਾਣੀ ਪ੍ਰਸਾਰਨ ਨੂੰ ਇੱਕ ਨਿੱਜੀ ਚੈਨਲ ਉਤੇ ਦਿਖਾਏ ਜਾਣ ਨੂੰ ਲੈ ਕੇ ਲਗਾਤਾਰ ਹੀ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਚ ਸ਼ਬਦੀ ਜੰਗ ਚੱਲ ਰਹੀ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ ਚੈਨਲ ਚਲਾਉਣ ਦਾ ਐਲਾਨ ਗਿਆ ਸੀ। ਅੱਜ ਰਸਮੀ ਤੌਰ ਉਤੇ ਸ੍ਰੀ ਦਰਬਾਰ ਸਾਹਿਬ ਮੰਜੀ ਸਾਹਿਬ ਦੀਵਾਨ ਹਾਲ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਚੈਨਲ ਦੀ ਸ਼ੁਰੂਆਤ ਕੀਤੀ ਗਈ।
ਪੀਟੀਸੀ ਚੈਨਲ ਉਤੇ ਵੀ ਜਾਰੀ ਰਹੇਗਾ ਗੁਰਬਾਣੀ ਪ੍ਰਸਾਰਨ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ ਟਿਊਬ ਚੈਨਲ ਲਾਂਚ ਕੀਤਾ ਗਿਆ ਹੈ, ਜਿਸ ਉਤੇ ਭਲਕੇ ਤੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਸ਼ੁਰੂ ਹੋਵੇਗਾ। ਦੱਸ ਦਈਏ ਕਿ ਚੈਨਲ ਲਾਂਚ ਕਰਨ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅਖੰਡ ਸਾਹਿਬ ਦੇ ਭੋਗ ਪਾਏ ਗਏ। ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੂ ਟਿਊਬ ਚੈਨਲ ਦੇ ਨਾਲ-ਨਾਲ ਪੀਟੀਸੀ ’ਤੇ ਵੀ ਗੁਰਬਾਣੀ ਦਾ ਪ੍ਰਸਾਰਨ ਜਾਰੀ ਰਹੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬ ਦੇ ਆਦੇਸ਼ ਮੁਤਾਬਿਕ ਪੀਟੀਸੀ ਚੈਨਲ ’ਤੇ ਵੀ ਗੁਰਬਾਣੀ ਦਾ ਪ੍ਰਸਾਰਣ ਜਾਰੀ ਰਹੇਗਾ।
- Punjab Rivers Water Level : ਘੱਗਰ ਮਚਾ ਰਹੀ ਤਬਾਹੀ, ਪਟਿਆਲਾ ਦੇ ਕਈ ਪਿੰਡਾਂ 'ਚ ਪਾਣੀ-ਪਾਣੀ, ਹੁਸੈਨੀਵਾਲਾ ਤੋਂ ਪਾਕਿ ਵੱਲ ਛੱਡਿਆ ਪਾਣੀ, ਜਾਣੋ ਮੌਸਮ ਦੀ ਭੱਵਿਖਬਾਣੀ
- No Teacher In Govt School: ਪਿਛਲੇ 9 ਸਾਲ ਤੋਂ ਮੁੱਢਲੀ ਸਿੱਖਿਆ ਦੇਣ ਵਾਲੇ ਸਟਾਫ਼ ਲਈ ਤਰਸ ਰਿਹਾ ਸਲੇਮ ਟਾਬਰੀ ਦਾ ਇਹ ਸਰਕਾਰੀ ਪ੍ਰਾਇਮਰੀ ਸਕੂਲ
- Khanna News: ਮਾਛੀਵਾੜਾ ਸਾਹਿਬ 'ਚ ਪੁਲਿਸ 'ਤੇ ਹਮਲਾ, SSP ਨੇ ਇਲਾਕਾ ਸੀਲ ਕਰ ਕੇ 6 ਮੁਲਜ਼ਮ ਕੀਤੇ ਗ੍ਰਿਫਤਾਰ