ਮਾਨਸਾ:ਕੋਰੋਨਾ ਮਹਾਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਲਈ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਹੱਦਾਂ ਨੂੰ ਸੀਲ ਕੀਤਾ ਗਿਆ ਹੈ ਤੇ ਹਰ ਇੱਕ ਆਉਣ ਜਾਣ ਵਾਲੇ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਜਿਥੇ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਕਹਿਰ ਨੂੰ ਰੋਕਣ ਲਈ ਹਰ ਉਪਰਾਲਾ ਕੀਤਾ ਜਾ ਰਿਹਾ ਜਿੱਥੇ ਮਾਨਸਾ ਜ਼ਿਲ੍ਹੇ ਦੀਆਂ ਹੱਦਾਂ ਨੂੰ ਪੁਲਸ ਪ੍ਰਸ਼ਾਸਨ ਵੱਲੋਂ ਸੀਲ ਕੀਤਾ ਗਿਆ ਉਥੇ ਪਿੰਡਾਂ ਦੇ ਵਿੱਚ ਵੀ ਠੀਕਰੀ ਪਹਿਰਾ ਲਗਾ ਦਿੱਤਾ ਗਿਆ ਹੈ ਹੈ ਤਾਂ ਕਿ ਕੋਈ ਬਾਹਰਲਾ ਵਿਅਕਤੀ ਦਾਖ਼ਲ ਨਾ ਹੋ ਸਕੇ ਉੱਥੇ ਹੀ ਸਿਹਤ ਵਿਭਾਗ ਵੱਲੋਂ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਕੋਰੋਨਾ ਨੂੰ ਜੜ ਤੋਂ ਖਤਮ ਕੀਤਾ ਜਾਵੇ।
ਕੋਰੋਨਾ ਦੇ ਪ੍ਰਕੋਪ ਨੂੰ ਘਟਾਉਣ ਲਈ ਜ਼ਿਲ੍ਹੇ ਦੀਆਂ ਹੱਦਾਂ ਸੀਲ ਜੇਕਰ ਸਿਹਤ ਵਿਭਾਗ ਦੇ ਪ੍ਰਬੰਧਾਂ ਦੀ ਗੱਲ ਕਰੀਏ ਤਾਂ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਮਾਨਸਾ ਵਿੱਚ 80 ਬੈਡਾਂ ਲਈ ਲੈਵਲ 2 ਦੀ ਸੁਵਿਧਾ, ਦਵਾਈਆਂ,ਖਾਣਾ, ਆਕਸੀਜਨ ਦੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਪਹਿਲਾਂ ਡਾਕਟਰਾਂ ਦੀ ਕਮੀ ਸੀ ਪਰ ਹੁਣ 8 ਡਾਕਟਰ ਨਵੇਂ ਆ ਗਏ ਹਨ ਜਿਨ੍ਹਾਂ ਵਿਚੋਂ 4 ਡਾਕਟਰ ਹਰ ਵਕਤ ਹਾਜਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਮਰੀਜ਼ ਸਮੇਂ ਸਿਰ ਆ ਜਾਂਦੇ ਹਨ ਉਹਨਾਂ ਦਾ ਇਲਾਜ਼ ਹੋ ਰਿਹਾ ਹੈ ਜੋੇ ਲੇਟ ਹੋ ਜਾਂਦੇ ਹਨ ਉਹਨਾਂ ਨੂੰ ਹੀ ਅਸੀਂ ਫਰੀਦਕੋਟ ਰੈਫਰ ਕਰਦੇ ਹਾਂ।
ਉਨ੍ਹਾਂ ਦੱਸਿਆ ਕਿ ਪਿੰਡਾਂ ਦੀ ਗੱਲ ਕੀਤੀ ਜਾਵੇ ਤਾਂ ਹੁਣ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਕੋਰੋਨਾ ਕੇਸ ਵਧਣ ਕਾਰਨ 8 ਪਿੰਡਾਂ ਨੂੰ ਕੰਟੇਨਮੈਂਟ ਜੋਨ ਅਤੇ 6 ਪਿੰਡਾਂ ਨੂੰ ਮਾਈਕਰੋ ਕੰਟੇਨਮੈਂਟ ਬਣਾਇਆ ਗਿਆ ਹੈ ਦੂਸਰੇ ਪਾਸੇ ਪੁਲੀਸ ਪ੍ਰਸ਼ਾਸ਼ਨ ਵੀ ਸਖ਼ਤ ਹੋਇਆ ਦਿਖਾਈ ਦੇ ਰਿਹਾ ਹੈ।
ਇਹ ਵੀ ਪੜੋ:ਗਰਭ 'ਚ ਪਲ ਰਹੇ ਬੱਚਿਆਂ ਲਈ ਵੀ ਕੋਰੋਨਾ 'ਕਾਲ' !