ਮਾਨਸਾ: ਪਿਛਲੇ ਦਿਨੀਂ ਹੋਈ ਤੇਜ਼ ਬਾਰਿਸ਼ ਨਾਲ ਮਾਨਸਾ ਜ਼ਿਲ੍ਹੇ ਦੇ ਹਰਿਆਣਾ ਨਾਲ ਲੱਗਦੇ ਹੱਦ ਤੇ ਪੰਜ ਪਿੰਡਾਂ ਵਿੱਚ ਹਰਿਆਣਾ ਦੇ ਬਰਸਾਤੀ ਪਾਣੀ ਨੇ 1500 ਏਕੜ ਕਿਸਾਨਾਂ ਦੀ ਫਸਲ ਦੀ ਬਰਬਾਦੀ ਕਰ ਦਿੱਤੀ ਹੈ। ਕਰੰਡੀ ਖਹਿਰਾ ਸੰਘਾ ਰਾਜ ਰਾਣਾ ਆਦਿ ਪਿੰਡਾਂ ਦੇ ਵਿਚ ਪਾਣੀ ਆਉਣ ਨਾਲ ਕਿਸਾਨਾਂ ਦੀ ਨਰਮੇ ਅਤੇ ਝੋਨੇ ਦੀ ਫਸਲ ਡੁੱਬ ਚੁੱਕੀ ਹੈ। ਉਥੇ ਗ਼ਰੀਬ ਲੋਕਾਂ ਦੇ ਘਰਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ ਐਸਡੀਐਮ ਸਰਦੂਲਗੜ੍ਹ ਵੱਲੋਂ ਇਨ੍ਹਾਂ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਗਈ ਅਤੇ ਗਿਰਦਾਵਰੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜੋ: CM ਕੈਪਟਨ ਵੱਲੋਂ ਘੱਗਰ ਦਰਿਆ ਦਾ ਹਵਾਈ ਸਰਵੇਖਣ
ਕਰੰਡੀ ਪਿੰਡ ਦੇ ਕਿਸਾਨ ਆਤਮਾ ਰਾਮ ਜਗਦੀਸ਼ ਰਾਮ ਅਤੇ ਅਨਿਲ ਕੁਮਾਰ ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਤੇਜ਼ ਬਾਰਿਸ਼ ਦੇ ਨਾਲ ਹਰਿਆਣਾ ਵਿਚੋਂ ਪਾਣੀ ਨੇ ਉਨ੍ਹਾਂ ਦੀਆਂ ਫ਼ਸਲਾਂ ਦਾ ਨੁਕਸਾਨ ਕਰ ਦਿੱਤਾ ਹੈ। ਜਿਸ ਵਿਚ ਝੋਨੇ ਅਤੇ ਨਰਮੇ ਦੀ ਫਸਲ ਬਿਲਕੁੱਲ ਬਰਬਾਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਵਿੱਚੋਂ ਅਜੇ ਵੀ ਲਗਾਤਾਰ ਪਾਣੀ ਆ ਰਿਹਾ ਹੈ ਅਤੇ ਇਸਦੇ ਨਾਲ ਹੀ ਗ਼ਰੀਬ ਲੋਕਾਂ ਦੇ ਘਰਾਂ ਦਾ ਵੀ ਨੁਕਸਾਨ ਹੋਇਆ ਹੈ। ਉਨ੍ਹਾਂ ਸਰਕਾਰ ਤੋਂ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ।
ਹਲਕਾ ਸਰਦੂਲਗੜ੍ਹ ਦੇ ਇੰਚਾਰਜ ਬਿਕਰਮ ਮੋਫਰ ਵਲੋਂ ਵੀ ਪਾਣੀ ਨਾਲ ਬਰਬਾਦ ਹੋਈਆਂ ਫਸਲਾਂ ਅਤੇ ਗ਼ਰੀਬ ਲੋਕਾਂ ਦੇ ਮਕਾਨਾਂ ਦਾ ਜਾਇਜ਼ਾ ਲਿਆ ਗਿਆ ਅਤੇ ਪਿੰਡਾਂ ਵਿੱਚ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਗਈ ਅਤੇ ਹਰਿਆਣਾ ਦੀ ਤਰਫੋਂ ਆ ਰਹੇ ਪਾਣੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਹਰਿਆਣਾ ਸਰਕਾਰ ਨੂੰ ਅਪੀਲ ਵੀ ਕੀਤੀ ਕਿ ਇਸ ਪਾਣੀ ਨੂੰ ਰੋਕਿਆ ਜਾਵੇ ਤਾਂ ਕਿ ਮਾਨਸਾ ਜ਼ਿਲ੍ਹੇ ਦੀ ਹੱਦ ਤੇ ਲੱਗਦੇ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋਣ ਤੋਂ ਬਚ ਸਕਣ ਅਤੇ ਗ਼ਰੀਬ ਲੋਕਾਂ ਦੇ ਘਰ ਬਚ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਅਧਿਕਾਰੀ ਐਸਡੀਐਮ ਤਹਿਸੀਲਦਾਰ ਅਤੇ ਪਟਵਾਰੀਆਂ ਵੱਲੋਂ ਵੀ ਜਾਇਜ਼ਾ ਲਿਆ ਗਿਆ ਹੈ ਅਤੇ ਉਹ ਇਸ ਦੀ ਰਿਪੋਰਟ ਬਣਾ ਰਹੇ ਹਨ ਜੋ ਕਿ ਜਲਦ ਹੀ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ।
ਮੀਂਹ ਨੇ 5 ਪਿੰਡਾਂ ਦੇ ਕਿਸਾਨ ਕੀਤੇ ਬਰਬਾਦ ਐਸਡੀਐਮ ਸਰਦੂਲਗੜ੍ਹ ਮਨੀਸ਼ਾ ਰਾਣਾ ਆਈਏਐਸ ਨੇ ਹਰਿਆਣਾ ਦੀ ਤਰਫੋਂ ਆ ਰਹੇ ਪਾਣੀ ਦਾ ਜਾਇਜ਼ਾ ਲਿਆ ਅਤੇ ਪੰਜ ਪਿੰਡਾਂ ਕਰੰਡੀ ਖਹਿਰਾ ਸੰਘਾ ਰਾਜ ਰਾਣਾ ਆਦਿ ਪਿੰਡਾਂ ਦੇ ਕਿਸਾਨਾਂ ਅਤੇ ਗ਼ਰੀਬ ਲੋਕਾਂ ਦੇ ਨਾਲ ਗੱਲਬਾਤ ਕੀਤੀ ਅਤੇ ਫਸਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਾਫ਼ੀ ਜ਼ਿਆਦਾ ਨੁਕਸਾਨ ਹੈ ਜਿਸਦੀ ਐੱਸ ਪਟਵਾਰੀ ਅਨੂ ਰਿਪੋਰਟ ਬਣਾਉਣ ਦੇ ਲਈ ਕਹਿ ਦਿੱਤਾ ਹੈ ਜੋ ਕਿ ਜਲਦ ਹੀ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ।
ਇਹ ਵੀ ਪੜੋ: 43 ਪਿੰਡਾਂ 'ਚ ਪਾਣੀ ਆਉਣ ਕਾਰਨ 5300 ਏਕੜ ਫ਼ਸਲ ਹੋਈ ਤਬਾਹ