ਮਾਨਸਾ: ਕਿਸਾਨ ਜਿੱਥੇ ਝੋਨੇ ਦੀ ਪਰਾਲੀ ਨੂੰ ਸਾੜਨਾ ਆਪਣੀ ਮਜਬੂਰੀ ਦੱਸ ਰਹੇ ਹਨ ਉੱਥੇ ਹੀ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਨੇ ਵਾਤਾਵਰਣ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਸਾੜਨ ਤੇ ਸਖ਼ਤ ਨਿਗਾਹ ਰੱਖਦੇ ਹੋਏ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ 26 ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਦੀ ਰਿਪੋਰਟ ਤੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਤੇ ਕਾਰਵਾਈ ਕਰਦੇ ਹੋਏ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ ਪੰਜ ਲੱਖ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ ਅਤੇ 37 ਮਾਮਲੇ ਦਰਜ ਕਰਕੇ 19 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਵਾਤਾਵਰਣ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਜ਼ੀਰੋ ਬਰਨਿੰਗ ਦਾ ਨਿਓਤਾ ਦਿੱਤਾ ਗਿਆ ਹੈ, ਜਿਸ ਤੇ ਨਿਗ੍ਹਾ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀਆਂ 26 ਟੀਮਾਂ ਗਠਿਤ ਕੀਤੀਆਂ ਗਈਆਂ ਹਨ ਪਰ ਕਿਸਾਨਾਂ ਵੱਲੋਂ ਪ੍ਰਸ਼ਾਸਨ ਦੇ ਆਦੇਸ਼ਾਂ ਦੀ ਉਲੰਘਣਾ ਕਰ ਕੇ ਜ਼ਿਲ੍ਹੇ ਵਿੱਚ 16 ਤੋਂ 17 ਸੌ ਖੇਤਾਂ ਵਿੱਚ ਅੱਗ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਅਤੇ ਸੈਟੇਲਾਈਟ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਪਰਾਲੀ ਨੂੰ ਅੱਗ ਲਾਉਣ ਵਾਲੇ 193 ਕਿਸਾਨਾਂ 'ਤੇ ਕਾਰਵਾਈ ਕਰਦੇ ਹੋਏ ਕੁੱਲ ਪੰਜ ਲੱਖ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦੇ ਥਾਣਾ ਵਿੱਚ 4 ਥਾਣਾ ਝੁਨੀਰ 4 ਜੌੜਕੀਆਂ 2 ਬੁਢਲਾਡਾ ਤਹਿਸੀਲ ਦੇ ਥਾਣਾ ਸਿਟੀ ਬਲਾੜਾ ਵਿੱਚ 3 ਥਾਣਾ ਸਦਰ ਬੁਢਲਾਡਾ ਵਿੱਚ 4 ਬੋਹਾ 4 ਥਾਣਾ ਬਰੇਟਾ 4 ਅਤੇ ਮਾਨਸਾ ਤਹਿਸੀਲ ਦੇ ਥਾਣਾ ਸਦਰ ਮਾਨਸਾ ਵਿਖੇ 6 ਥਾਣਾ ਜੋਗਾ 2 ਥਾਣਾ ਭਿੱਖੀ 4 ਸਮੇਤ ਉੱਨੀ 37 ਮਾਮਲੇ ਦਰਜ ਕਰਕੇ 19 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਖੇਤਾਂ ਵਿੱਚ ਅੱਗ ਲਗਾਈ ਜਾਂਦੀ ਹੈ ਉਸ ਦਾ ਚਲਾਨ ਕੱਟ ਕੇ ਖ਼ਸਰਾ ਗਿਰਦਾਵਰੀ ਅਤੇ ਲਾਲ ਲਕੀਰ ਵੀ ਦੀ ਐਂਟਰੀ ਕੀਤੀ ਜਾ ਰਹੀ ਹੈ।