ਮਾਨਸਾ : ਦਿੱਲੀ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਮਾਨਸਾ ਜਿਲੇ ਦੇ 79 ਕਿਸਾਨ ਪਰਿਵਾਰਾਂ ਦੇ 291 ਵਾਰਸਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ 2 ਕਰੋੜ 87 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਵੰਡਣ ਦੀ ਰਸਮ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅਦਾ ਕੀਤੀ। ਇਸ ਮੌਕੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ। ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਹੈ।
ਮਾਨਸਾ ਵਿਖੇ ਹੋਏ ਇੱਕ ਪ੍ਰੋਗਰਾਮ ਦੌਰਾਨ ਦਿੱਲੀ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਮਾਨਸਾ ਜਿਲ੍ਹੇ ਦੇ 79 ਕਿਸਾਨਾਂ ਦੇ ਪਰਿਵਾਰਾਂ ਦੇ 291 ਵਾਰਸਾਂ ਨੂੰ ਪੰਜਾਬ ਸਰਕਾਰ ਵੱਲੋਂ 2 ਕਰੋੜ 87 ਲੱਖ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਚੈਕ ਵੰਡਣ ਦੀ ਰਸਮ ਬੁਢਲਾਡਾ ਤੋਂ ਵਿਧਾਇਕ ਪ੍ਰਿੰ. ਬੁੱਧ ਰਾਮ ਨੇ ਅਦਾ ਕੀਤੀ। ਇਸ ਮੌਕੇ ਉਨਾਂ ਨਾਲ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ।
ਹਾਜਰ ਲੋਕਾਂ ਨੂੰ ਸੰਬੋਧਨ ਕਰਦਿਆਂ ਬੁਢਲਾਡਾ ਤੋਂ ਵਿਧਾਇਕ ਪ੍ਰਿੰ. ਬੁੱਧ ਰਾਮ ਨੇ ਕਿਹਾ ਕਿ ਅੱਜ 79 ਪਰਿਵਾਰਾਂ ਦੇ 291 ਲਾਭਪਾਤਰੀਆਂ ਨੂੰ 2 ਕਰੋੜ 87 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਜਾ ਰਹੇ ਹਨ। ਜਿਨ੍ਹਾਂ ਵਿੱਚੋਂ ਕੁਝ ਨੂੰ ਇਥੇ ਸਟੇਜ ਤੇ ਚੈਕ ਵੰਡੇ ਗਏ ਹਨ 'ਤੇ ਬਾਕੀਆਂ ਨੂੰ ਅਧਿਕਾਰੀਆਂ ਵੱਲੋਂ ਚੈਕ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਮੁੱਖਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਕਿਸਾਨਾਂ ਦੀ ਇਸ ਮੰਗ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਦਿਆਂ ਸਹਾਇਤਾ ਰਾਸ਼ੀ ਜਾਰੀ ਕੀਤੀ ਹੈ।