ਮਾਨਸਾ: ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੇ ਤਹਿਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 1400 ਨਸ਼ੀਲੀਆਂ ਗੋਲੀਆਂ, 24 ਬੋਤਲਾਂ ਸ਼ਰਾਬ ਅਤੇ 2 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਦੀ ਪੁਲਿਸ ਪਾਰਟੀ ਨੇ ਰਣਜੀਤ ਕੌਰ ਵਾਸੀ ਰੱਲਾ ਹਾਲ ਆਬਾਦ ਮਾਨਸਾ ਨੂੰ ਕਾਬੂ ਕਰਕੇ 800 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮੁਲਜ਼ਮ ’ਤੇ ਐੱਨ.ਡੀ.ਪੀ.ਸੀ. ਐਕਟ ਦਾ ਮੁਕੱਦਮਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸੇ ਤਰ੍ਹਾਂ ਐਂਟੀ ਨਾਰਕੋਟਿਕਸ ਸੈੱਲ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਜਗਰਾਜ ਸਿੰਘ ਉਰਫ ਰਾਜਾ ਵਾਸੀ ਚੋਟੀਆਂ ਨੂੰ ਮੋਟਰਸਾਈਕਲ ਬਜਾਜ ਪਲੈਟੀਨਾ ਸਮੇਤ ਕਾਬੂ ਕਰਕੇ ਉਸ ਪਾਸੋਂ 600 ਨਸ਼ੀਲੀਆਂ ਗੋਲੀਆਂ ਮਾਰਕਾ ਅਲਪਰਾ ਸੇਬ ਬਰਾਮਦ ਕੀਤੀਆਂ ਹਨ, ਜਿਸ ’ਤੇ ਥਾਣਾ ਸਰਦੂਲਗੜ੍ਹ ਵਿਖੇ ਐੱਨ.ਟੀ.ਪੀ.ਸੀ. ਐਕਟ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਦੋਨੋਂ ਮੁਕੱਦਮੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ ਜਿਨ੍ਹਾਂ ਦੀ ਪੁੱਛਗਿੱਛ ਕਰ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।