ਪੰਜਾਬ

punjab

ETV Bharat / state

ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਗੁੱਸਾ 7ਵੇਂ ਅਸਮਾਨ 'ਤੇ - 31 ਜਥੇਬੰਦੀਆਂ ਦਾ 3 ਆਰਡੀਨੈਂਸਾਂ ਦਾ ਵਿਰੋਧ

ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਆਰਡੀਨੈਂਸਾਂ ਨੂੰ ਕਾਨੂੰਨਾਂ ਦਾ ਰੂਪ ਦੇਣ ਤੋਂ ਬਾਅਦ ਦੇਸ਼ ਵਿੱਚ ਸਰਕਾਰ ਵਿਰੁੱਧ ਕਿਸਾਨਾਂ ਦਾ ਗੁੱਸਾ ਵਧਦਾ ਹੀ ਜਾ ਰਿਹਾ ਹੈ।

ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਗੁੱਸਾ 7ਵੇਂ ਅਸਮਾਨ 'ਤੇ
ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਗੁੱਸਾ 7ਵੇਂ ਅਸਮਾਨ 'ਤੇ

By

Published : Oct 1, 2020, 4:54 PM IST

ਮਾਨਸਾ: ਭਾਰਤ ਦੇ ਰਾਸ਼ਟਰਪਤੀ ਵੱਲੋਂ ਖੇਤੀ ਆਰਡੀਨੈਂਸਾਂ ਨੂੰ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਪੰਜਾਬ ਵਿੱਚ ਕਿਸਾਨਾਂ ਦਾ ਗੁੱਸਾ ਰੁਕਣ ਦਾ ਨਾਂਅ ਹੀ ਨਹੀਂ ਲੈ ਰਿਹਾ ਹੈ।

ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਗੁੱਸਾ 7ਵੇਂ ਅਸਮਾਨ 'ਤੇ

ਮਾਨਸਾ ਵਿੱਚ 31 ਕਿਸਾਨ ਜਥੇਬੰਦੀਆਂ ਨੇ ਸਰਕਾਰ ਵਿਰੁੱਧ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ ਦਿਨ ਵੀਰਵਾਰ ਨੂੰ ਰੇਲਵੇ ਲਾਈਨਾਂ ਉੱਤੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਰੇਲ ਆਵਾਜਾਈ ਨੂੰ ਬੰਦ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ।

31 ਕਿਸਾਨ ਜਥੇਬੰਦੀਆ ਦੁਆਰਾ ਮਾਨਸਾ ਅਤੇ ਬੁਢਲਾਡੇ ਦੇ ਰੇਲਵੇ ਸਟੇਸ਼ਨ ਉੱਤੇ ਰੇਲਾਂ ਰੋਕ ਕੇ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਗਿਆ ਹੈ ਅਤੇ ਉੱਥੇ ਹੀ ਐਲਾਨ ਕੀਤਾ ਕਿ ਜਦੋਂ ਤੱਕ ਮੋਦੀ ਸਰਕਾਰ ਇਸ ਆਰਡੀਨੈਂਸ ਨੂੰ ਵਾਪਸ ਨਹੀਂ ਲੈਂਦੀ, ਰੇਲ ਜਾਮ ਖ਼ਤਮ ਨਹੀਂ ਕੀਤਾ ਜਾਵੇਗਾ।

ਕਿਸਾਨ ਆਗੂ ਰੂਲਦੁ ਸਿੰਘ ਅਤੇ ਮਹਿੰਦਰ ਸਿੰਘ ਨੇ ਕਿਹਾ ਕਿ 31 ਕਿਸਾਨ ਜਥੇਬੰਦੀਆਂ ਦੁਆਰਾ ਹਰ ਜ਼ਿਲ੍ਹੇ ਵਿੱਚ ਰੇਲ ਦਾ ਚੱਕਾ ਜਾਮ ਕੀਤਾ ਹੋਇਆ ਹੈ, ਉਥੇ ਹੀ ਉਗਰਾਹਾਂ ਗਰੁੱਪ ਰਿਲਾਇੰਸ ਗਰੁੱਪ ਦੇ ਕੰਮਕਾਜ ਦਾ ਘਿਰਾਓ ਕਰੇਗਾ।

ABOUT THE AUTHOR

...view details