ਪੰਜਾਬ

punjab

ETV Bharat / state

ਮਾਨਸਾ 'ਚ 32 ਸਾਲਾ ਕੋਰੋਨਾ ਪੀੜਤ ਮਹਿਲਾ ਹੋਈ ਸਿਹਤਯਾਬ - ਕੋਰੋਨਾ ਵਾਇਰਸ

ਮਾਨਸਾ ਵਿੱਚ 32 ਸਾਲਾ ਕੋਰੋਨਾ ਪੀੜਤ ਮਹਿਲਾ ਬਿਲਕੁਲ ਠੀਕ ਹੋ ਗਈ ਹੈ। ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।

ਫ਼ੋਟੋ।
ਫ਼ੋਟੋ।

By

Published : May 1, 2020, 9:48 PM IST

ਮਾਨਸਾ: ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਭਰ ਵਿੱਚ ਜਾਰੀ ਹੈ। ਮਾਨਸਾ ਦੇ ਬਲਾਕ ਬੁਢਲਾਡਾ ਨਾਲ ਸਬੰਧਤ ਕੋਰੋਨਾ ਦਾ ਇਲਾਜ ਕਰਵਾ ਰਹੀ ਇਕ ਮਹਿਲਾ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ ਅਤੇ ਉਸ ਦੀ ਰਿਪੋਰਟ ਨੈਗਟਿਵ ਆਈ ਹੈ।

ਮਾਨਸਾ ਨੇ ਡਿਪਟੀ ਕਮਿਸ਼ਨਰ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਕਤ ਮਹਿਲਾ ਦੀ ਉਮਰ 32 ਸਾਲ ਹੈ ਅਤੇ ਇਸ ਉਸ ਨੂੰ ਸਿਵਲ ਹਸਪਤਾਲ ਮਾਨਸਾ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਿਵਲ ਹਸਪਤਾਲ ਵਿਚੋਂ ਚੌਥਾ ਮਰੀਜ਼ ਤੰਦਰੁਸਤ ਹੋ ਕੇ ਵਾਪਸ ਜਾ ਰਿਹਾ ਹੈ ਅਤੇ ਇਸ ਸਮੇਂ ਹਸਪਤਾਲ ਵਿਚ 9 ਕੋਰੋਨਾ ਦੇ ਮਰੀਜ਼ ਰਹਿ ਗਏ ਹਨ, ਜਿਨ੍ਹਾਂ ਦਾ ਮਾਹਰ ਡਾਕਟਰਾਂ ਦੀ ਦੇਖ ਰੇਖ ਹੇਠ ਇਲਾਜ ਚੱਲ ਰਿਹਾ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਪਿਛਲੇ 22 ਦਿਨਾਂ ਤੋਂ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ ਕਰਵਾ ਰਹੀ ਕੋਰੋਨਾ ਪੀੜਤ ਬੁਢਲਾਡਾ ਨਿਵਾਸੀ ਦੀ ਰਿਪੋਰਟ ਨੈਗਟਿਵ ਆਉਣ ਤੋਂ ਬਾਅਦ ਅੱਜ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਛੱਤੀਸਗੜ੍ਹ ਤੋਂ ਆਏ ਵਿਅਕਤੀਆਂ ਦੇ ਸੈਂਪਲ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਾਲੇ ਇਸ ਕੋਰੋਨਾ ਮਰੀਜ਼ ਦੇ 9 ਅਪ੍ਰੈਲ ਨੂੰ ਸੈਂਪਲ ਲਏ ਗਏ ਸਨ।

ਜਿਸ ਤੋਂ ਬਾਅਦ ਇਸਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਹਰ ਕੋਰੋਨਾ ਮਰੀਜ਼ ਇਕਾਂਤਵਾਸ ਵਿੱਚ ਰਹਿ ਕੇ ਆਪਣਾ ਇਲਾਜ ਕਰਵਾ ਕੇ ਕੋਰੋਨਾ ਵਾਇਰਸ ਨੂੰ ਹਰਾ ਸਕਦਾ ਹੈ।

ਤੰਦਰੁਸਤ ਹੋਈ ਮਹਿਲਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ, ਪੰਜਾਬ ਸਰਕਾਰ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਜ ਦੌਰਾਨ ਉਨ੍ਹਾਂ ਨੂੰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਬਹੁਤ ਸਹਿਯੋਗ ਮਿਲਿਆ ਹੈ।

ABOUT THE AUTHOR

...view details