ਮਾਨਸਾ: ਸੂਬੇ ’ਚ ਪੁਲਿਸ ਵੱਲੋਂ ਨਸ਼ਿਆ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਇਸੇ ਦੇ ਤਹਿਤ ਮਾਨਸਾ ਪੁਲਿਸ ਨੇ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਹਰਿਆਣਾ ਸ਼ਰਾਬ ਦੀ ਵੱਡੀ ਖੇਪ ਬਰਾਮਦ ਕਰਨ ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤਾ ਸੁਚਨਾ ਮਿਲੀ ਸੀ ਜਿਸ ਦੇ ਆਧਾਰ ਤੇ ਉਨ੍ਹਾਂ 5 ਮੁਲਜ਼ਮਾਂ ਨੂੰ ਮੌਕੇ ਤੇ ਕਾਬੂ ਕੀਤਾ ਤੇ ਨਾਲ ਹੀ 1235 ਸ਼ਰਾਬ ਦੀਆਂ ਬੋਤਲਾਂ, ਟਰੈਕਟਰ ਟਰਾਲੀ ਤੇ ਮੋਟਰਸਾਇਕਲ ਅਤੇ 300 ਲੀਟਰ ਲਾਹਣ ਵੀ ਬਰਾਮਦ ਕੀਤੀ ਹੈ।
1235 ਸ਼ਰਾਬ ਦੀ ਬੋਤਲਾਂ ਸਮੇਤ 4 ਮੁਲਜ਼ਮ ਕਾਬੂ - 1235 ਬੋਤਲਾਂ ਸ਼ਰਾਬ
ਮਾਮਲੇ ਸਬੰਧੀ ਮਾਨਸਾ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤਾ ਸੁਚਨਾ ਮਿਲੀ ਸੀ ਜਿਸ ਦੇ ਅਧਾਰ 'ਤੇ ਉਨ੍ਹਾਂ 5 ਮੁਲਜ਼ਮਾਂ ਨੂੰ ਮੌਕੇ ਤੇ ਕਾਬੂ ਕੀਤਾ ਤੇ ਨਾਲ ਹੀ 1235 ਸ਼ਰਾਬ ਦੀਆਂ ਬੋਤਲਾਂ, ਟਰੈਕਟਰ ਟਰਾਲੀ ਤੇ ਮੋਟਰਸਾਇਕਲ ਅਤੇ 300 ਲੀਟਰ ਲਾਹਣ ਵੀ ਬਰਾਮਦ ਕੀਤੀ ਹੈ।
ਤਸਵੀਰ
ਫਿਲਹਾਲ ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਚ ਪੇਸ਼ ਕਰ ਰਿਮਾਂਡ ਹਾਸਲ ਕਰ ਲਿਆ ਹੈ। ਰਿਮਾਂਡ ਦੌਰਾਨ ਪੁਲਿਸ ਨੇ ਹੋਰ ਠਿਕਾਣਿਆ ਬਾਰੇ ਜਾਣਕਾਰੀ ਮਿਲਣ ਦੀ ਸੰਭਵਾਨਾ ਜਤਾਈ ਹੈ। ਮਾਮਲੇ ’ਤੇ ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।