ਮਾਨਸਾ: ਇੱਕ ਪਾਸੇ ਜਿੱਥੇ ਦੁਸਹਿਰੇ (Dussehra) ਦੇ ਮੌਕੇ ਲੋਕਾਂ ਵੱਲੋਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ ਉੱਥੇ ਹੀ ਦੂਜੇ ਪਾਸੇ ਮਾਨਸਾ (Mansa) ਵਿਖੇ ਇੱਕ ਭਿਆਨਕ ਹਾਦਸਾ (Accident) ਵਾਪਰਿਆ। ਜਿਸ ਕਾਰਨ ਹਾਦਸੇ ਦੇ ਸ਼ਿਕਾਰ ਹੋਏ ਲੋਕਾਂ ਦੇ ਘਰ ਮਾਤਮ ਛਾ ਗਿਆ। ਦੱਸ ਦਈਏ ਕਿ ਹਾਦਸਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਮੌਕੇ ’ਤੇ ਹੀ 4 ਲੋਕਾਂ ਦੀ ਮੌਤ ਹੋ ਗਈ। ਜਦਕਿ 4 ਲੋਕ ਗੰਭੀਰ ਜ਼ਖਮੀ (4 People Injured) ਹੋ ਗਏ। ਜਿਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਤਲਵੰਡੀ ਸਾਬੋ ਦੇ ਪਿੰਡ ਗੇਹਲੋ ਦੇ ਰਹਿਣ ਵਾਲੇ ਅੱਠ ਲੋਕ ਗੱਡੀ ਚ ਸਵਾਰ ਹੋ ਕੇ ਮਲੇਰਕੋਟਲਾ (Malerkotla) ਪੀਰਾਂ ਦੀ ਜਗ੍ਹਾਂ ਤੇ ਮਥਾ ਟੇਕ ਕੇ ਵਾਪਸ ਆ ਰਹੇ ਸੀ ਕਿ ਅਚਾਨਕ ਰਸਤੇ ’ਚ ਉਨ੍ਹਾਂ ਦੀ ਗੱਡੀ ਸੜਕ ’ਤੇ ਖੜੇ ਟਰਾਲੇ ਨਾਲ ਜਾ ਟਕਰਾਈ ਜਿਸ ਕਾਰਨ ਗੱਡੀ ਚ ਸਵਾਰ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ 4 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ।