ਮਾਨਸਾ:ਅਧਿਆਪਕਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਜਾਂਦੇ ਯੋਗਦਾਨ ਦੇ ਲਈ ਸਰਕਾਰਾਂ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ 5 ਸਤੰਬਰ ਦੇ ਦਿਨ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਂਦਾ ਹੈ। ਜਿੱਥੇ ਰਾਸ਼ਟਰਪਤੀ ਵੱਲੋਂ ਇਨ੍ਹਾਂ ਅਧਿਆਪਕਾਂ ਦਾ ਹੌਂਸਲਾ ਵਧਾਉਣ ਦੇ ਲਈ ਸਨਮਾਨ ਦਿੱਤਾ ਜਾਂਦਾ ਹੈ, ਉੱਥੇ ਹੀ ਰਾਜ ਸਰਕਾਰਾਂ ਵੱਲੋਂ ਵੀ ਅਧਿਆਪਕਾਂ ਨੂੰ ਰਾਜ ਪੱਧਰੀ ਪੁਰਸਕਾਰਾਂ ਦੇ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਸਿੱਖਿਆ ਦੇ ਖੇਤਰ ਵਿੱਚ ਪਾਏ ਗਏ ਯੋਗਦਾਨ ਦੇ ਲਈ ਮਾਨਸਾ ਜ਼ਿਲ੍ਹੇ ਦੇ ਚਾਰ ਅਧਿਆਪਕਾਂ ਨੂੰ ਰਾਜ ਪੱਧਰੀ ਪੁਰਸਕਾਰ ਦੇ ਨਾਲ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਦੱਸਿਆ, ਕਿ 5 ਸਤੰਬਰ ਦਾ ਦਿਨ ਭਾਰਤ ਦੇ ਵਿੱਚ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਕਿਉਂਕਿ ਇਸ ਦਿਨ ਸਾਡੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦਾ ਜਨਮ ਹੋਇਆ ਸੀ। ਜਿਸ ਦੇ ਲਈ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਂਦਾ ਹੈ।