ਮਾਨਸਾ: ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼ਹਿਰ ’ਚ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਤਾਂ ਜੋ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਈਆ ਜਾ ਸਕਣ। ਇਸ ਮੌਕੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਵੱਖ-ਵੱਖ ਬੂਥਾਂ ਦੀ ਵੰਡ ਕੀਤੀ ਗਈ ਹੈ ਤੇ 40 ਸੰਵੇਦਨਸ਼ੀਲ ਬੂਥ ਐਲਾਨੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜ ਥਾਵਾਂ ਤੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਹੋ ਰਹੀਆਂ ਹਨ।
ਮਾਨਸਾ ਜ਼ਿਲ੍ਹੇ ’ਚ ਐਲਾਨੇ ਗਏ 40 ਸੰਵੇਦਨਸ਼ੀਲ ਬੂਥ - Mansa district
ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼ਹਿਰ ’ਚ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਤਾਂ ਜੋ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਈਆ ਜਾ ਸਕਣ। ਇਸ ਮੌਕੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਵੱਖ-ਵੱਖ ਬੂਥਾਂ ਦੀ ਵੰਡ ਕੀਤੀ ਗਈ ਹੈ ਤੇ 40 ਸੰਵੇਦਨਸ਼ੀਲ ਬੂਥ ਐਲਾਨੇ ਗਏ ਹਨ।
ਤਸਵੀਰ
ਜ਼ਿਲ੍ਹੇ ਵਿੱਚ ਕੋਈ ਹਿੰਸਕ ਘਟਨਾ ਨਾ ਵਾਪਰੇ ਇਸ ਨੂੰ ਲੈ ਕੇ ਪੁਲਿਸ ਵੱਲੋਂ 1500 ਦੇ ਕਰੀਬ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਥੇ ਹੀ ਉਹਨਾਂ ਨੇ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਵੋਟਿੰਗ ਕਰਨ ਦੀ ਅਪੀਲ ਕੀਤੀ ਹੈ।