ਪੰਜਾਬ

punjab

ETV Bharat / state

ਮਾਨਸਾ ਵਿਖੇ ਚੌਥੀ ਪੰਜਾਬ ਵਿਮੈਨ ਬਾਕਸਿੰਗ ਚੈਂਪੀਅਨਸ਼ਿਪ ਸ਼ੁਰੂ - ਚੌਥੀ ਪੰਜਾਬ ਵਿਮੈਨ ਬਾਕਸਿੰਗ ਚੈਂਪੀਅਨਸ਼ਿਪ

ਚੌਥੀ ਪੰਜਾਬ ਵਿਮੈਨ ਬਾਕਸਿੰਗ ਚੈਂਪੀਅਨਸ਼ਿਪ ਮਾਨਸਾ ਵਿਖੇ ਬੁੱਧਵਾਰ ਤੋਂ ਸ਼ੁਰੂ ਹੋ ਗਈ ਹੈ ਜਿਸ ਦਾ ਉਦਘਾਟਨ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਧਾਨ ਮੱਘਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਪੰਜਾਬ ਭਰ ਵਿੱਚੋਂ ਪਹੁੰਚੀਆਂ ਬਾਕਸਿੰਗ ਖਿਡਾਰਣਾਂ ਨੂੰ ਉਨ੍ਹਾਂ ਨੇ ਅਸ਼ੀਰਵਾਦ ਦਿੰਦਿਆਂ ਖੇਡ ਭਾਵਨਾ ਨਾਲ ਖੇਡਣ ਦਾ ਸੱਦਾ ਦਿੱਤਾ ਹੈ।

4th women boxing championship, Mansa news
ਫ਼ੋਟੋ

By

Published : Nov 27, 2019, 3:33 PM IST

ਮਾਨਸਾ: ਚੌਥੀ ਪੰਜਾਬ ਵਿਮੈਨ ਬਾਕਸਿੰਗ ਚੈਂਪੀਅਨਸ਼ਿਪ ਦਾ ਮਾਨਸਾ ਵਿੱਚ ਆਗਾਜ਼ ਹੋ ਚੁੱਕਾ ਹੈ। ਇਸ ਨੂੰ ਜ਼ਿਲ੍ਹਾ ਬਾਕਸਿੰਗ ਐਸੋਸੀਏਸ਼ਨ ਮਾਨਸਾ ਵੱਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਬਾਕਸਿੰਗ ਚੈਂਪੀਅਨਸ਼ਿਪ ਦਾ ਉਦਘਾਟਨ ਡੀਪੀ ਪ੍ਰਧਾਨ ਮੱਘਰ ਸਿੰਘ ਵੱਲੋਂ ਕੀਤਾ ਗਿਆ।

ਇਸ ਮੌਕੇ ਮੁਕਤਸਰ ਅਤੇ ਪਟਿਆਲਾ ਦੇ ਖਿਡਾਰੀਆਂ ਵਿੱਚ ਹੋਏ ਸਖ਼ਤ ਬਾਕਸਿੰਗ ਚੈਂਪੀਅਨਸ਼ਿਪ ਦੌਰਾਨ ਪਟਿਆਲਾ ਦੀ ਕਾਜਲ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਕਾਜਲ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁਕਾਬਲੇ ਬਹੁਤ ਸਖ਼ਤ ਹਨ ਅਤੇ ਜੋ ਮਾਨਸਾ ਵਿੱਚ ਬਾਕਸਿੰਗ ਚੈਂਪੀਅਨਸ਼ਿਪ ਹੋ ਰਹੀ ਹੈ ਉਸ ਵਿੱਚ ਉਸ ਨੇ ਹਿੱਸਾ ਲਿਆ ਹੈ। ਉਸ ਨੇ ਦੱਸਿਆ ਕਿ ਉਸ ਦਾ ਮੁਕਾਬਲਾ ਮੁਕਤਸਰ ਦੀ ਖਿਡਾਰਣ ਨਾਲ ਹੋਇਆ।

ਬਾਕਸਿੰਗ ਖਿਡਾਰਣ ਸਿਮਰਨ ਕੌਰ ਨੇ ਦੱਸਿਆ ਕਿ ਮਾਨਸਾ ਵਿੱਚ ਹੋ ਰਹੀਆਂ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਉਸ ਨੇ ਮੁਹਾਲੀ ਵੱਲੋਂ ਹਿੱਸਾ ਲਿਆ ਹੈ ਅਤੇ ਇਸ ਪੰਜਾਬ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਉਹ ਜਿੱਤ ਜ਼ਰੂਰ ਪ੍ਰਾਪਤ ਕਰੇਗੀ।

ਇਹ ਵੀ ਪੜ੍ਹੋ: ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਬਣੇ SGPC ਦੇ ਪ੍ਰਧਾਨ

ਇਸ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਜਾਣੇ ਇੱਕ ਬਹੁਤ ਸ਼ਲਾਘਾਯੋਗ ਕਦਮ ਹੈ ਜਿਸ ਵਿੱਚ ਖਿਡਾਰੀਆਂ ਨੂੰ ਵੀ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਇਹ ਮੁਕਾਬਲੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਪਿੱਛੇ ਹੱਟ ਕੇ ਖੇਡਾਂ ਵੱਲ ਆਉਣ ਲਈ ਪ੍ਰੇਰਿਤ ਕਰਦੇ ਹਨ।

ABOUT THE AUTHOR

...view details