ਮਾਨਸਾ : ਜ਼ਿਲ੍ਹੇ ਦੇ ਕਸਬਾ ਜੋਗਾ ਦੇ 'ਚ ਇਕ ਦਰਦਨਾਕ ਹਾਦਸਾ ਵਾਪਰਿਆ ਗਿਆ ਜਿਸਦੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ ਇਕ ਸਾਲ ਦਾ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਬੱਚੇ ਨੂੰ ਬਾਹਰੀ ਹਸਪਤਾਲ ਦੇ ਲਈ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਕਰੀਬ ਚਾਰ ਵਜੇ ਜੋਗਾ ਦੇ ਵਿੱਚ ਬੱਸ ਅਤੇ ਕਾਰ ਦੇ ਵਿਚਕਾਰ ਭਿਆਨਕ ਟੱਕਰ ਹੋਈ ਹੈ ਜਿਸਦੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਦੇ ਵਿੱਚ ਤਿੰਨ ਔਰਤਾਂ ਇਕ ਡਰਾਇਵਰ ਅਤੇ ਦੋ ਛੋਟੇ ਬੱਚੇ ਵੀ ਸ਼ਾਮਲ ਸਨ।
ਮਾਨਸਾ ਵਿਖੇ ਵਾਪਰਿਆ ਭਿਆਨਕ ਹਾਦਸਾ 6 ਦੀ ਹੋਈ ਮੌਤ ਸਿਵਲ ਹਸਪਤਾਲ ਦੇ ਐਸਐਮਓ ਡਾ ਹਰਚੰਦ ਸਿੰਘ ਨੇ ਦੱਸਿਆ ਕਿ ਜੋਗਾ ਦੇ ਵਿੱਚ ਹੋਏ ਸੜਕ ਹਾਦਸੇ ਤੋਂ ਉਨ੍ਹਾਂ ਕੋਲ ਜਿਨ੍ਹਾਂ ਨੂੰ ਹਸਪਤਾਲ ਵਿਚ ਲਿਆਂਦਾ ਗਿਆ ਹੈ ਉਨ੍ਹਾਂ ਵਿਚੋਂ ਛੇ ਲੋਕਾਂ ਦੀ ਮੌਤ ਹੋ ਗਈ ਹੈ ਜਦੋਂਕਿ ਇਕ ਸਾਲ ਦੇ ਛੋਟੇ ਬੱਚੇ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਬਾਹਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਲੋਕਾਂ ਦੀ ਅਜੇ ਤੱਕ ਕੋਈ ਪਹਿਚਾਣ ਨਹੀਂ ਹੋਈ
ਇਹ ਵੀ ਪੜ੍ਹੋਂ : ਜਦੋਂ ਸ਼ਵੇਤ ਮਲਿਕ ਕੰਧ ਟੱਪ ਕੇ ਭੱਜਣ ਲਈ ਹੋਏ ਮਜ਼ਬੂਰ! ਵੀਡੀਓ ਵਾਇਰਲ