ਮਾਨਸਾ : ਮਾਨਸਾ ਵਿਖੇ ਵੀ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਖੇਡ ਸਟੇਡੀਅਮ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਯੋਧਿਆਂ ਨੂੰ ਯਾਦ ਕੀਤਾ।
74ਵਾਂ ਆਜ਼ਾਦੀ ਦਿਹਾੜਾ: ਮਾਨਸਾ ਵਿਖੇ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਲਹਿਰਾਇਆ ਤਿਰੰਗਾ - ਮੰਤਰੀ ਗੁਰਪ੍ਰੀਤ ਸਿੰਘ ਕਾਂਗੜ
ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿੱਚ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕੌਮੀ ਤਿਰੰਗਾ ਲਹਿਰਾਇਆ। ਕੋਰੋਨਾ ਵਾਇਰਸ ਦੇ ਚਲਦੇ ਸਟੇਡੀਅਮ 'ਚ ਭਾਰੀ ਇੱਕਠ ਨਹੀਂ ਕੀਤਾ ਗਿਆ। ਇਸ ਸਮਾਗਮ ਦੌਰਾਨ ਕਈ ਕਾਂਗਰਸ ਵਰਕਰ ਤੇ ਆਗੂ ਵੀ ਮੌਜੂਦ ਰਹੇ।
74ਵਾਂ ਆਜ਼ਾਦੀ ਦਿਹਾੜਾ
ਕੈਬਿਨੇਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਸੂਬੇ ਦੇ ਵਿਕਾਸ ਕਾਰਜਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਆਪਣਾ ਯੋਗਦਾਨ ਪਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ 'ਚ ਹੋਏ ਵਿਕਾਸ ਕਾਰਜਾਂ ਬਾਰੇ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕੋਰੋਨਾ ਵਾਇਰਸ 'ਤੇ ਕਾਬੂ ਪਾਉਣ ਲਈ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਫਿਊ ਲਾਇਆ ਗਿਆ।