ਮਾਨਸਾ: ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਨਸ਼ੇ ਖਿਲਾਫ ਮੁਹਿੰਮ ਦੇ ਤਹਿਤ ਭੀਖੀ ਪੁਲੀਸ ਵੱਲੋਂ ਇੱਕ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਐੱਸਐੱਸਪੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਕਤ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਹ ਗੋਲੀਆਂ ਕਿਸ ਜਗ੍ਹਾ ਤੋਂ ਲੈਕੇ ਆਏ ਸਨ ਤੇ ਕਿੱਥੇ ਸਪਲਾਈ ਕਰਨ ਜਾ ਰਹੇ ਸੀ।
ਇਹ ਵੀ ਪੜ੍ਹੋ: ਹਰਦੀਪ ਪੁਰੀ ਦੀ ਬ੍ਰਿਟਿਸ਼ ਸਾਂਸਦ ਨਾਲ ਮੁਲਾਕਾਤ, ਅੰਮ੍ਰਿਤਸਰ ਤੋਂ ਇੰਗਲੈਂਡ ਲਈ ਸਿੱਧੀ ਉਡਾਣ ਨੂੰ ਲੈ ਕੇ ਕੀਤੀ ਚਰਚਾ
ਜਾਣਕਾਰੀ ਮੁਤਾਬਕ ਇੱਕ ਇੰਪੋਰਟਡ ਗੱਡੀ ਵਿੱਚੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਦ ਕਿ ਇੱਕ ਵਿਅਕਤੀ ਭੱਜਣ ਵਿੱਚ ਸਫ਼ਲ ਹੋ ਗਿਆ ਜਿਸ ਦੀ ਭਾਲ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਪੁਲਿਸ ਮੁਖੀ ਨਰਿੰਦਰ ਭਾਰਗਵ ਨੇ ਦੱਸਿਆ ਕਿ ਭਿੱਖੀ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ ਜਿਸ ਦੇ ਤਹਿਤ ਉਨ੍ਹਾਂ ਇੱਕ ਇੰਪੋਰਟਡ ਗੱਡੀ ਨੂੰ ਰੋਕਿਆ ਤਾਂ ਉਸ ਵਿੱਚੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਦਿੱਲੀ ਤੋਂ ਨਸ਼ੀਲੀਆਂ ਗੋਲੀਆਂ ਲੈ ਕੇ ਆਏ ਸਨ ਅਤੇ ਅੱਗੇ ਸਪਲਾਈ ਦੇਣੀ ਸੀ।