ਮਾਨਸਾ:ਕਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ, ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਜਾ ਰਿਹਾ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 33 ਹਜਾਰ 939 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 3695 ਮਾਮਲੇ ਸਾਹਮਣੇ ਆ ਚੁੱਕੇ ਹਨ।
ਮਾਨਸਾ ਵਿੱਚ ਕਰੋਨਾ ਦੇ 76 ਨਵੇਂ ਮਾਮਲੇ ਆਏ ਸਾਹਮਣੇ
ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਘੱਟਣ ਦੀ ਬਜਾਏ ਵੱਧਦਾ ਹੀ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇੱਕਲੇ ਮਾਨਸਾ ਜ਼ਿਲ੍ਹੇ ’ਚ ਹੀ ਕੋਰੋਨਾ ਦੇ 76 ਨਵੇਂ ਮਾਮਲੇ ਸਾਹਮਣੇ ਆਏ ਹਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ 3019 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 56 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਾਨਸਾ ਜ਼ਿਲ੍ਹੇ ਵਿੱਚ ਹੁਣ 76 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 620 ਐਕਟਿਵ ਕੋਰੋਨਾ ਦੇ ਕੇਸ ਹਨ ਉਨ੍ਹਾਂ ਦੱਸਿਆ ਕਿ ਅੱਜ 17 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਅੱਜ ਮਾਨਸਾ ਜ਼ਿਲ੍ਹੇ ਦੇ ਵਿਚ 784 ਨਵੇਂ ਸੈਂਪਲ ਲਏ ਗਏ ਹਨ।
ਕੋਰੋਨਾ ਦੇ ਬਚਾਅ ਲਈ ਸਰਕਾਰ ਵੱਲੋਂ ਫਰੀ ਲਗਾਈ ਜਾ ਰਹੀ ਵੈਕਸੀਨੇਸ਼ਨ ਦੇ ਤਹਿਤ ਅੱਜ 1856 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਅਤੇ ਹੁਣ ਤੱਕ ਮਾਨਸਾ ਜ਼ਿਲ੍ਹੇ ਦੇ ਵਿੱਚ 23224 ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਗਈ ਹੈ ਸਿਵਲ ਸਰਜਨ ਮਾਨਸਾ ਨੇ 45 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਦੀ ਵੀ ਅਪੀਲ ਕੀਤੀ ਹੈ।