ਪੰਜਾਬ

punjab

ETV Bharat / state

ਮਾਨਸਾ ਵਿੱਚ ਕਰੋਨਾ ਦੇ 86 ਨਵੇਂ ਮਾਮਲੇ ਆਏ ਸਾਹਮਣੇ

ਮਾਨਸਾ ਵਿੱਚ ਕਰੋਨਾ ਦੇ 86 ਨਵੇਂ ਮਾਮਲੇ ਆਏ ਸਾਹਮਣੇ

ਮਾਨਸਾ ਵਿੱਚ ਕਰੋਨਾ ਦੇ 86 ਨਵੇਂ ਮਾਮਲੇ ਆਏ ਸਾਹਮਣੇ
ਮਾਨਸਾ ਵਿੱਚ ਕਰੋਨਾ ਦੇ 86 ਨਵੇਂ ਮਾਮਲੇ ਆਏ ਸਾਹਮਣੇ

By

Published : Apr 14, 2021, 6:43 PM IST

ਮਾਨਸਾ: ਕਰੋਨਾ ਮਹਾਂਮਾਰੀ ਦਾ ਪ੍ਰਭਾਵ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਵੀ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਵੀ ਕਿਹਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 32 ਹਜਾਰ 426 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ 3557 ਮਾਮਲੇ ਸਾਹਮਣੇ ਆ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਹੁਣ ਤੱਕ 2977 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ, ਅਤੇ 56 ਲੋਕਾਂ ਦੀ ਮੌਤ ਹੋ ਚੁੱਕੀ ਹੈ, ਅਤੇ ਮਾਨਸਾ ਜ਼ਿਲ੍ਹੇ ਵਿੱਚ ਹੁਣ 86 ਨਵੇਂ ਮਾਮਲੇ ਸਾਹਮਣੇ ਆਏ ਹਨ, ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 464 ਐਕਟਿਵ ਕੋਰੋਨਾ ਦੇ ਕੇਸ ਹਨ। ਉਨ੍ਹਾਂ ਦੱਸਿਆ ਕਿ ਅੱਜ 26 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਅੱਜ ਮਾਨਸਾ ਜ਼ਿਲ੍ਹੇ ਦੇ ਵਿਚ 472 ਨਵੇਂ ਸੈਂਪਲ ਲਏ ਗਏ ਹਨ।

ਕੋਰੋਨਾ ਦੇ ਬਚਾਅ ਦੇ ਲਈ ਸਰਕਾਰ ਵੱਲੋਂ ਫਰੀ ਲਗਾਈ ਜਾ ਰਹੀ ਵੈਕਸੀਨੇਸ਼ਨ ਦੇ ਤਹਿਤ ਅੱਜ 531 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਅਤੇ ਹੁਣ ਤੱਕ ਮਾਨਸਾ ਜ਼ਿਲ੍ਹੇ ਦੇ ਵਿੱਚ 19500 ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਗਈ ਹੈ। ਸਿਵਲ ਸਰਜਨ ਮਾਨਸਾ ਨੇ 45 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਦੀ ਵੀ ਅਪੀਲ ਕੀਤੀ ਹੈ। ਸਿਵਲ ਹਸਪਤਾਲ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਲਈ ਸਿਵਲ ਹਸਪਤਾਲ ਵਿੱਚ ਦਵਾਈਆਂ ਦਾ ਪੂਰਾ ਪ੍ਰਬੰਧ ਹੈ, ਅਤੇ ਮਰੀਜ਼ਾਂ ਨੂੰ ਫ੍ਰੀ ਦਵਾਈ ਦਿੱਤੀ ਜਾਂਦੀ ਹੈ, ਅਤੇ ਸਰਕਾਰ ਵੱਲੋਂ ਦਵਾਈਆਂ ਦੇ ਪੂਰੇ ਪ੍ਰਬੰਧ ਹਨ। ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਮਾਨਸਾ ਜ਼ਿਲ੍ਹੇ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਇਆ ਜਾਂਦਾ ਹੈ ਤਾਂ ਕਿ ਰਾਤ ਸਮੇਂ ਕੋਈ ਵੀ ਘਰਾਂ ਤੋਂ ਬਾਹਰ ਨਾ ਆਵੇ ਅਤੇ ਇਸ ਦੌਰਾਨ ਕਰਫਿਊ ਲਗਾ ਕੇ ਕੋਰੋਨਾ ਦੀ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਕੇਂਦਰ ਤੇ ਜਾ ਕੇ ਕੋਰੋਨਾ ਸੈਂਪਲ ਕਰਵਾ ਲਵੇ ਤਾਂ ਕਿ ਕੋਰੋਨਾ ਦੇ ਮਹਾਂਮਾਰੀ ਤੋਂ ਬਚਿਆ ਜਾਵੇ।

ABOUT THE AUTHOR

...view details