ਮਾਨਸਾ ਪੁਲੀਸ ਵੱਲੋਂ ਵੱਖ ਵੱਖ ਥਾਣਿਆਂ ਦੇ ਅਧੀਨ ਹਰਿਆਣਾ ਮਾਰਕਾ ਸ਼ਰਾਬ ਦੀਆਂ 96 ਬੋਤਲਾਂ ਸ਼ਰਾਬ ਇੱਕ ਮੋਟਰਸਾਈਕਲ ਅਤੇ 380 ਲਿਟਰ ਲਾਹਣ ਬਰਾਮਦ ਕੀਤਾ ਗਿਆ ਹੈ। ਪੁਲੀਸ ਨੇ ਇਨ੍ਹਾਂ ਮਾਮਲਿਆਂ ਵਿਚ ਪੰਜ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹਰਿਆਣਾ ਮਾਰਕਾ ਸ਼ਰਾਬ ਦੀਆਂ 96 ਬੋਤਲਾਂ ਬਰਾਮਦ - ਐੱਸਐੱਸਪੀ ਸੁਰਿੰਦਰ ਲਾਂਬਾ
ਮਾਨਸਾ ਪੁਲਿਸ ਵੱਲੋਂ ਵੱਖ ਵੱਖ ਥਾਣਿਆਂ ਦੇ ਅਧੀਨ ਹਰਿਆਣਾ ਮਾਰਕਾ ਸ਼ਰਾਬ ਦੀਆਂ 96 ਬੋਤਲਾਂ ਸ਼ਰਾਬ ਇੱਕ ਮੋਟਰਸਾਈਕਲ ਅਤੇ 380 ਲਿਟਰ ਲਾਹਣ ਬਰਾਮਦ ਕੀਤਾ ਗਿਆ ਹੈ। ਪੁਲੀਸ ਨੇ ਇਨ੍ਹਾਂ ਮਾਮਲਿਆਂ ਵਿਚ ਪੰਜ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਚੌਕੀ ਕੋਟ ਧਰਮੂ ਥਾਣਾ ਸਦਰ ਦੀ ਪੁਲਿਸ ਪਾਰਟੀ ਨੇ ਜਸਵਿੰਦਰ ਸਿੰਘ ਉਰਫ ਬੱਬੀ ਬਲਰਾਜ ਸਿੰਘ ਉਰਫ਼ ਜੱਗੀ ਵਾਸੀ ਲਖਮੀਰ ਵਾਲਾ ਨੂੰ ਮੋਟਰਸਾਈਕਲ ਸਮੇਤ 96 ਬੋਤਲਾਂ ਸ਼ਰਾਬ ਹਰਿਆਣਾ ਮਾਰਕਾ ਬਰਾਮਦ ਕਰਕੇ ਆਬਕਾਰੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਹਰਦੀਪ ਸਿੰਘ ਉਰਫ ਹੈਪੀ ਵਾਸੀ ਰੱਲਾ ਵਿਰੁੱਧ ਆਬਕਾਰੀ ਐਕਟ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਕਾਬੂ ਕਰਕੇ 150 ਲੀਟਰ ਲਾਹਣ ਬਰਾਮਦ ਕੀਤਾ ਹੈ। ਥਾਣਾ ਝੁਨੀਰ ਦੀ ਪੁਲੀਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਪਾਲ ਸਿੰਘ ਵਾਸੀ ਨੰਦਗੜ੍ਹ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਤੋਂ ਪੁਲਿਸ ਨੇ 150 ਲੀਟਰ ਲਾਹਣ ਬਰਾਮਦ ਕੀਤੀ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਭੋਲਾ ਸਿੰਘ ਵਾਸੀ ਬੀਰ ਖੁਰਦ ਤੋਂ 80 ਲੀਟਰ ਲਾਹਣ ਬਰਾਮਦ ਕੀਤਾ ਗਿਆ ਹੈ। ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ ਅਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।