ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਸੰਘਰਸ਼ ਜਾਰੀ ਹੈ ਜਿੱਥੇ ਦਿੱਲੀ ਸੰਯੁਕਤ ਮੋਰਚਾ ਬਾਰਡਰਾਂ ਉੱਪਰ ਡਟਿਆ ਹੋਇਆ ਹੈ ਉੱਥੇ ਹੀ ਪੰਜਾਬ ਭਰ ਦੇ ਵਿੱਚ ਵੀ ਧਰਨੇ ਪ੍ਰਦਰਸ਼ਨ ਚੱਲ ਰਹੇ ਹਨ। ਸੰਯੁਕਤ ਮੋਰਚੇ ਦੇ ਸੱਦੇ 'ਤੇ ਮਾਨਸਾ ਰੇਲਵੇ ਸਟੇਸ਼ਨ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਮਹਿਲਾ ਦਿਵਸ ਮਨਾਉਣ ਲਈ ਦਿੱਲੀ ਲਈ ਰਵਾਨਾ ਹੋਈਆਂ। ਇਸ ਮੌਕੇ ਔਰਤਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਮਹਿਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਔਰਤਾਂ ਦਿੱਲੀ ਲਈ ਰਵਾਨਾ - ਕੇਂਦਰ ਸਰਕਾਰ
ਮਾਨਸਾ ਰੇਲਵੇ ਸਟੇਸ਼ਨ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਮਹਿਲਾ ਦਿਵਸ ਮਨਾਉਣ ਲਈ ਦਿੱਲੀ ਲਈ ਰਵਾਨਾ ਹੋਈਆਂ। ਇਸ ਮੌਕੇ ਔਰਤਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ ਅਤੇ ਉਹ ਸਿਰਫ਼ ਇੱਕੋ ਜ਼ਿੱਦ ’ਤੇ ਅੜੀ ਹੈ ਪਰ ਕਿਸਾਨ ਜਥੇਬੰਦੀਆਂ ਵੀ ਪਿੱਛੇ ਹਟਣ ਵਾਲੀਆਂ ਨਹੀਂ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ਤਹਿਤ ਅਸੀਂ ਵੱਡੀ ਗਿਣਤੀ ਵਿੱਚ ਔਰਤਾਂ ਇਕੱਠੀਆਂ ਹੋ ਕੇ ਦਿੱਲੀ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣੀ ਤਾਕਤ ਦਿਖਾ ਕੇ ਕੇਂਦਰ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਅਸੀਂ ਪਿੱਛੇ ਹਟਣ ਵਾਲੇ ਨਹੀਂ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤਕ ਅਸੀਂ ਇਸੇ ਤਰ੍ਹਾਂ ਡਟੇ ਰਹਾਂਗੇ।
ਇਹ ਵੀ ਪੜੋ: ਜਲੰਧਰ ਦੀ 'ਪਰੌਂਠੇ ਆਲੀ ਬੇਬੇ' ਬਣੀ ਲੋਕਾਂ ਲਈ ਉਮੀਦ ਦੀ ਕਿਰਨ