ਮਾਨਸਾ: ਪੰਜਾਬ ਸਰਕਾਰ ਵੱਲੋਂ ਸੂਬੇ ’ਚ 10 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਪਰ ਸਿੱਧੀ ਅਦਾਇਗੀ ਨੂੰ ਲੈ ਕੇ ਆੜ੍ਹਤੀ ਐਸੋਸੀਏਸ਼ਨ ਵੱਲੋਂ ਦਿਨ ਦਿਨਾਂ ਦੀ ਹੜਤਾਤ ਕਰਕੇ ਕਣਕ ਦੀ ਖਰੀਦ ਦਾ ਬਾਈਕਾਟ ਕੀਤਾ ਗਿਆ ਸੀ। ਬੇਸ਼ੱਕ ਲੁਧਿਆਣਾ ਚ ਹੋਈ ਮੀਟਿੰਗ ਤੋਂ ਬਾਅਦ ਹੜਤਾਲ ਨੂੰ ਵਾਪਸ ਲੈ ਲਿਆ ਗਿਆ ਹੈ ਪਰ ਮਾਨਸਾ ਚ ਹੜਤਾਲ ਦਾ ਅਸਰ ਅਜੇ ਵੀ ਦੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹੇ ’ਚ ਆੜ੍ਹਤੀ ਐਸੋਸੀਏਸ਼ਨ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ ਸਿੱਧੀ ਅਦਾਇਗੀ ਦਾ ਵਿਰੋਧ ਜਾਰੀ ਰਹੇਗਾ। ਨਾਲ ਹੀ ਆਉਣ ਵਾਲੇ ਦਿਨਾਂ ’ਚ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਸੰਘਰਸ਼ ਵੀ ਸ਼ੁਰੂ ਕੀਤਾ ਜਾਵੇਗਾ।
'ਕੇਂਦਰ ਅਤੇ ਪੰਜਾਬ ਸਰਕਾਰ ਆੜ੍ਹਤੀ ਵਰਗ ਨੂੰ ਕਰਨਾ ਚਾਹੁੰਦੀ ਹੈ ਖ਼ਤਮ' - ਆੜ੍ਹਤੀ ਐਸੋਸੀਏਸ਼ਨ
ਮਾਨਸਾ 'ਚ ਹੜਤਾਲ ਦਾ ਅਸਰ ਅਜੇ ਵੀ ਦੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹੇ ’ਚ ਆੜ੍ਹਤੀ ਐਸੋਸੀਏਸ਼ਨ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ ਸਿੱਧੀ ਅਦਾਇਗੀ ਦਾ ਵਿਰੋਧ ਜਾਰੀ ਰਹੇਗਾ। ਨਾਲ ਹੀ ਆਉਣ ਵਾਲੇ ਦਿਨਾਂ ’ਚ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਸੰਘਰਸ਼ ਵੀ ਸ਼ੁਰੂ ਕੀਤਾ ਜਾਵੇਗਾ।
ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਸਿੱਧੀ ਅਦਾਇਗੀ ਨੂੰ ਲੈ ਕੇ ਬੇਸ਼ੱਕ ਪੰਜਾਬ ਭਰ ਵਿੱਚ ਦੋ ਦਿਨਾਂ ਹੜਤਾਲ ਕੀਤੀ ਗਈ ਸੀ ਪਰ ਮਾਨਸਾ ਦੇ ਵਿਚ ਅੱਜ ਵੀ ਆੜ੍ਹਤੀਆਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਕਿਧਰੇ ਵੀ ਖਰੀਦ ਪ੍ਰਬੰਧਾਂ ਵਿੱਚ ਹਿੱਸਾ ਨਹੀਂ ਲਿਆ ਜਾਵੇਗਾ ਬੇਸ਼ੱਕ ਕਾਂਗਰਸ ਆਪਣੇ ਪੱਧਰ ’ਤੇ ਖਰੀਦ ਸ਼ੁਰੂ ਕਰਵਾਉਣ ਪਰ ਆੜ੍ਹਤੀ ਵਰਗ ਵੱਲੋਂ ਇਸ ਵਿੱਚ ਹਿੱਸਾ ਨਹੀਂ ਲਿਆ ਜਾਵੇਗਾ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵੇ ਹੀ ਸਰਕਾਰਾਂ ਮਿਲੀਆਂ ਹੋਈਆਂ ਹਨ। ਇਹ ਦੋਵੇ ਸਰਕਾਰਾਂ ਮਿਲ ਕੇ ਆੜ੍ਹਤੀ ਵਰਗ ਨੂੰ ਖ਼ਤਮ ਕਰਨਾ ਚਾਹੁੰਦੀਆਂ ਹਨ। ਜਿਸ ਕਾਰਨ ਉਹ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
ਇਹ ਵੀ ਪੜੋ: ਜਨਅੰਦੋਲਨ ਰਾਹੀਂ ਘਰ-ਘਰ ਪਹੁੰਚਾਵਾਂਗੇ ਮਹਿੰਗੀ ਬਿਜਲੀ ਦਾ ਮੁੱਦਾ- ਆਪ ਆਗੂ