ਮਾਨਸਾ:ਮਾਲਵਾ ਖੇਤਰ ਵਿੱਚ ਖ਼ਰਾਬ ਹੋਏ ਨਰਮੇ ਦੀ ਫਸਲ ਦਾ ਮੁਆਵਜਾ (cotton crop compensation)ਦੇਣ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਮਾਨਸਾ ਦੀ ਅਨਾਜ ਮੰਡੀ ਦੇ ਵਿੱਚ ਪਹੁੰਚ ਰਹੇ ਹਨ ਮੁੱਖ ਮੰਤਰੀ ਦੀ ਇਸ ਫੇਰੀ ਤੇ ਕਿਸਾਨ ਨੇਤਾ ਰੁਲਦੂ ਸਿੰਘ ਨੇ ਸਵਾਲ ਉਠਾਏ ਹਨ(ruldu singh mansa raise question over cm's program)। ਉਨ੍ਹਾਂ ਕਿਹਾ ਹੈ ਕਿ ਪਹਿਲਾਂ ਵਾਲੀਆਂ ਸਰਕਾਰਾਂ ਦੀ ਤਰਜ ਤੇ ਹੀ ਆਮ ਆਦਮੀ ਦੇ ਮੁੱਖਮੰਤਰੀ ਚੱਲ ਰਹੇ ਹਨ (aap cm is going on previous govt pattern:ruldu singh mansa)।
ਰੁਲਦੂ ਸਿੰਘ ਮਾਨਸਾ ਨੇ ਕਿਹਾ ਹੈ ਕਿ ਨਰਮਾ ਖਰਾਬੇ ਦਾ ਮੁਆਵਜ਼ਾ ਜੇਕਰ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਿੱਧਾ ਖਾਤੇ ਵਿਚ ਪਾ ਦਿੰਦੀ ਤਾਂ ਚੰਗੀ ਗੱਲ ਸੀ ਪਰ ਮੁੱਖ ਮੰਤਰੀ ਵੱਲੋਂ ਇਕ ਵੱਡਾ ਸਮਾਗਮ ਕਰ ਕੇ ਡਰਾਮਾ ਰਚਣ ਦਾ ਵਿਰੋਧ ਕਰਦੇ ਹਾਂ ਕਿਉਂਕਿ ਪਹਿਲਾਂ ਵਾਲੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ ਦੀ ਤਰਜ਼ ’ਤੇ ਹੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਚੱਲ ਰਹੇ ਹਨ।