ਮਾਨਸਾ: ਜ਼ਿਲ੍ਹੇ ਦੇ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਨਰਮੇ ਖ਼ਰਾਬੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਕਚਹਿਰੀ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਹੁਣ ਕਿਸਾਨ ਜਥੇਬੰਦੀ ਉਗਰਾਹਾਂ ਕੈਬਨਿਟ ਮੰਤਰੀ ਵਿਜੇ ਸਿੰਗਲਾ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ।
ਕਿਸਾਨ ਜਥੇਬੰਦੀ ਦਾ ਕਹਿਣਾ ਸੀ ਕਿ ਮੁਆਵਜ਼ਾ ਅਜੇ ਤੱਕ ਜਾਰੀ ਨਹੀਂ ਹੋਇਆ, ਪਰ ਆਪ ਵਾਲੇ ਝੂਠ ਬੋਲ ਰਹੇ ਹਨ। ਕੈਬਨਿਟ ਮੰਤਰੀ ਵਿਜੇ ਸਿੰਗਲਾ ਦੇ ਘਰ ਦਾ ਘਿਰਾਓ ਕਰਨ ਤੋਂ ਪਹਿਲਾਂ ਹੀ ਆਪ ਦੇ ਆਗੂ ਕਿਸਾਨ ਧਰਨੇ ਦੇ ਵਿੱਚ ਪਹੁੰਚ ਗਏ ਅਤੇ ਉਥੇ ਕਿਸਾਨਾਂ ਤੋਂ ਜਾ ਕੇ ਮਾਫੀ ਮੰਗੀ (AAP leaders apologized to the farmers' organization) ਹੈ।
ਇਹ ਵੀ ਪੜੋ:ਕਿਸਾਨਾਂ ਵਿੱਚ ਹੁਣ ਜੰਗਲੀ ਸੂਰਾਂ ਦੀ ਦਹਿਸ਼ਤ, ਕਈ ਪਿੰਡਾਂ ਦੀਆਂ ਫਸਲਾਂ ਕੀਤੀਆ ਬਰਬਾਦ
ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਅਸੀਂ ਅਜੇ ਨਵੇਂ ਹਾਂ ਅਤੇ ਸਾਨੂੰ ਇੰਨੀ ਸਮਝ ਨਹੀਂ ਇਸ ਲਈ ਅਸੀਂ ਜਦੋਂ ਹੀ ਮੁਆਵਜ਼ਾ ਰਾਸ਼ੀ ਦੀ ਲਿਸਟ ਦੇਖੀ ਤਾਂ ਅਸੀਂ ਆਪ ਦੀ ਸਰਕਾਰ ਵਲੋਂ ਮੁਆਵਜ਼ਾ ਜਾਰੀ ਕਰਨ ਸਬੰਧੀ ਪੋਸਟਾਂ ਪਾ ਦਿੱਤੀਆਂ, ਪਰ ਉਨ੍ਹਾਂ ਕਿਸਾਨਾਂ ਨੂੰ ਇਹ ਵੀ ਵਿਸ਼ਵਾਸ ਦਿੱਤਾ ਕਿ ਹੁਣ ਕਿਸਾਨਾਂ ਨੂੰ ਧਰਨਿਆਂ ਦੇ ਵਿੱਚ ਧੁੱਪੇ ਬੈਠਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਆਮ ਆਦਮੀ ਪਾਰਟੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ।
ਉੱਥੇ ਕਿਸਾਨ ਜਥੇਬੰਦੀ ਦੇ ਬਲਾਕ ਪ੍ਰਧਾਨ ਬੁਢਲਾਡਾ ਮੇਜਰ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਨਰਮੇ ਖ਼ਰਾਬੇ ਦਾ ਮੁਆਵਜ਼ਾ ਦਿਵਾਉਣ ਦੇ ਲਈ ਡਿਪਟੀ ਕਮਿਸ਼ਨਰ ਦਫਤਰ ਦਾ ਘਿਰਾਓ ਕਰ ਕੇ ਬੈਠੇ ਹੋਏ ਹਨ, ਪਰ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟਾਂ ਪਾਈਆਂ ਗਈਆਂ ਕਿ ਆਪ ਵੱਲੋਂ ਮੁਆਵਜ਼ਾ ਜਾਰੀ ਕਰ ਦਿੱਤਾ ਗਿਆ ਪਰ ਅਜੇ ਤੱਕ ਮੁਆਵਜ਼ਾ ਜਾਰੀ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਮਜ਼ਦੂਰਾਂ ਦੇ ਖਾਤਿਆਂ ਵਿੱਚ ਮੁਆਵਜਾ ਨਹੀਂ ਆਉਂਦਾ ਉਦੋਂ ਤੱਕ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਉੱਥੇ ਹੀ ਉਨ੍ਹਾਂ ਕਿ ਅੱਜ ਆਪ ਦੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਦੇ ਘਰ ਦਾ ਘਿਰਾਓ ਕਰਨਾ ਸੀ ਪਰ ਆਪ ਦੇ ਆਗੂਆਂ ਵੱਲੋਂ ਆ ਕੇ ਪਹਿਲਾਂ ਹੀ ਮੁਆਫ਼ੀ ਮੰਗ ਲਈ ਗਈ ਹੈ।
ਇਹ ਵੀ ਪੜੋ:ਮਾਨ ਨੇ ਕੈਬਨਿਟ ਨੂੰ ਵੰਡੇ ਮੰਤਰਾਲੇ, ਹੋਮ ਤੇ ਪਰਸੋਨਲ ਰੱਖਿਆ ਆਪਣੇ ਕੋਲ