ਬੁਢਲਾਡਾ: ਖੇਤੀ ਆਰਡੀਨੈਂਸਾਂ ਦੇ ਵਿਰੁੱਧ 31 ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਨੂੰ ਲੈ ਕੇ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਸਮਰਥਨ ਵਿੱਚ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਬੁੱਢਲਾਡਾ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਬੰਦ ਦੀ ਹਮਾਇਤ ਕੀਤੀ ਗਈ।
ਖੇਤੀ ਆਰਡੀਨੈਂਸਾਂ ਵਿਰੁੱਧ ਪੰਜਾਬ ਬੰਦ ਦੀ ਹਮਾਇਤ 'ਚ 'ਆਪ' ਨੇ ਬੁਢਲਾਡੇ 'ਚ ਕੀਤਾ ਮਾਰਚ - mla budhram
ਖੇਤੀ ਆਰਡੀਨੈਂਸਾਂ ਪੰਜਾਬ ਬੰਦ ਦੇ ਸਰਮਥਨ ਵਿੱਚ ਆਮ ਆਦਮੀ ਪਾਰਟੀ ਨੇ ਬੁਢਲਾਡਾ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਹੈ। ਆਪ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਬੰਦ ਨੂੰ ਸਫ਼ਲ ਬਣਾਉਣ ਲਈ ਦੁਕਾਨਾਂ ਬੰਦ ਰੱਖਣ।
ਖੇਤੀ ਆਰਡੀਨੈਂਸਾਂ ਵਿਰੁੱਧ ਪੰਜਾਬ ਬੰਦ ਦੀ ਹਮਾਇਤ 'ਚ 'ਆਪ' ਨੇ ਬੁੱਢਲਾਡੇ 'ਚ ਕੀਤਾ ਮਾਰਚ
ਇਸ ਮੌਕੇ ਹਲਕਾ ਬੁੱਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁਧਰਾਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਇਨ੍ਹਾਂ ਕਾਲੇ ਕਾਨੂੰਨਾਂ ਦਾ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਪਾਰਟੀ ਨੇ ਸ਼ਹਿਰ ਵਿੱਚ ਮਾਰਚ ਕਰਕੇ ਸ਼ਹਿਰ ਦੇ ਦੁਕਾਨਦਾਰਾਂ ਨੂੰ ਇਸ ਬੰਦ ਦੌਰਾਨ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ 'ਆਪ' ਉਨ੍ਹਾਂ ਸਮਾਂ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਲੜਾਈ ਜਾਰੀ ਰੱਖੇਗੀ ਜਿੰਨ੍ਹਾਂ ਸਮਾਂ ਇਨ੍ਹਾਂ ਵਾਪਸ ਨਹੀਂ ਲਿਆ ਜਾਂਦਾ। ਉਨ੍ਹਾਂ ਕਿਹਾ ਕਿ ਕੱਲ੍ਹ ਦੇ ਬੰਦ ਦੌਰਾਨ 'ਆਪ' ਦੇ ਸਾਰੇ ਵਰਕਰ ਕਿਸਾਨਾਂ ਦੀ ਹਮਾਇਤ ਕਰਨਗੇ।