ਪੰਜਾਬ

punjab

ETV Bharat / state

'ਆਪ' ਵੱਲੋਂ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ - ਵਜ਼ੀਫ਼ੇ ਦੇ ਘੁਟਾਲਿਆਂ ਦਾ ਵਿਵਾਦ

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਤਖ਼ਤਾ ਪਲਟਣ ਲਈ ਪੰਜਾਬ ਦੇ ਲੋਕ ਤਿਆਰ ਹਨ ਕਿਉਂਕਿ ਪੰਜਾਬ ਸਰਕਾਰ ਨੇ ਦਾਅਵੇ ਵੱਡੇ-ਵੱਡੇ ਕਰ ਦਿੱਤੇ ਪਰ ਸਾਰੇ ਖੋਖਲੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਮਹੀਨਿਆਂ ਤੋਂ ਵਜ਼ੀਫ਼ੇ ਦੇ ਘੁਟਾਲਿਆਂ ਦਾ ਵਿਵਾਦ ਛਿੜ ਰਿਹਾ ਹੈ ਪਰ ਹਾਲੇ ਤੱਕ ਪੰਜਾਬ ਸਰਕਾਰ ਨੇ ਇਸ ਸੰਬੰਧੀ ਕੋਈ ਵੀ ਸਖ਼ਤ ਕਾਰਵਾਈ ਨਹੀਂ ਕੀਤੀ।

'ਆਪ' ਵੱਲੋਂ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
'ਆਪ' ਵੱਲੋਂ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

By

Published : Jun 13, 2021, 8:14 AM IST

ਮਾਨਸਾ: ਜਿੱਥੇ ਪਿਛਲੇ ਕਈ ਮਹੀਨਿਆਂ ਤੋਂ ਵਜ਼ੀਫਿਆਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਸੇਵਾ ਸਿੰਘ ਠੀਕਰੀਵਾਲਾ ਚੌਕ ਮਾਨਸਾ ਵਿਖੇ ਵਜ਼ੀਫਾ ਘੁਟਾਲੇ ਨੂੰ ਲੈ ਕੇ ਵਿਵਾਦਾਂ ਵਿੱਚ ਫਸੇ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਸਰਕਾਰ ਖਿਲਾਫ਼ਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।

'ਆਪ' ਵੱਲੋਂ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਤਖ਼ਤਾ ਪਲਟਣ ਲਈ ਪੰਜਾਬ ਦੇ ਲੋਕ ਤਿਆਰ ਹਨ ਕਿਉਂਕਿ ਪੰਜਾਬ ਸਰਕਾਰ ਨੇ ਦਾਅਵੇ ਵੱਡੇ-ਵੱਡੇ ਕਰ ਦਿੱਤੇ ਪਰ ਸਾਰੇ ਖੋਖਲੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਮਹੀਨਿਆਂ ਤੋਂ ਵਜ਼ੀਫ਼ੇ ਦੇ ਘੁਟਾਲਿਆਂ ਦਾ ਵਿਵਾਦ ਛਿੜ ਰਿਹਾ ਹੈ ਪਰ ਹਾਲੇ ਤੱਕ ਪੰਜਾਬ ਸਰਕਾਰ ਨੇ ਇਸ ਸੰਬੰਧੀ ਕੋਈ ਵੀ ਸਖਤ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਦਲਿਤ ਵਿਦਿਆਰਥੀਆਂ ਦਾ ਭਲਾ ਕਰਨਾ ਚਾਹੁੰਦੀ ਹੈ ਤਾਂ ਛੇਤੀ ਤੋਂ ਛੇਤੀ ਰਹਿੰਦੇ ਵਜੀਫ਼ੇ ਬਹਾਲ ਕਰੇ ਤਾਂ ਜੋ ਪਰਿਵਾਰ ਵਜ਼ੀਫਿਆਂ ਦੇ ਸਿਰ 'ਤੇ ਪੜ੍ਹਾਈ ਕਰ ਰਹੇ ਹਨ, ਉਨ੍ਹਾਂ ਨੂੰ ਕੋਈ ਫ਼ਾਇਦਾ ਮਿਲ ਸਕੇ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਮਸਲੇ ਨੂੰ ਲੈ ਕੇ ਸਖਤ ਐਕਸ਼ਨ ਨਾ ਲਿਆ ਤਾਂ ਆਉਣ ਵਾਲੀਆਂ ਚੋਣਾਂ 'ਚ ਪੰਜਾਬ ਦੇ ਲੋਕ ਪੰਜਾਬ ਦਾ ਤਖ਼ਤਾ ਪਲਟਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਦੇ ਵਜ਼ੀਫਿਆਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਪੰਜਾਬ ਵਿੱਚ ਲੱਖ ਤੋਂ ਸਵਾ ਲੱਖ ਵਿਦਿਆਰਥੀਆਂ ਦੇ ਰੋਲ ਨੰਬਰ ਸਿਰਫ਼ ਵਜ਼ੀਫ਼ੇ ਕਾਰਨ ਰੁਕੇ ਹੋਏ ਹਨ।

ਇਹ ਵੀ ਪੜ੍ਹੋ:ਪੁਲਿਸ ਮੁਲਾਜ਼ਮ ਨੇ ਫਰੂਟ ਰੇਹੜੀ ਵਾਲੇ ਦੇ ਜੜੇ ਥੱਪੜ,ਵੀਡੀਓ ਵਾਇਰਲ

ABOUT THE AUTHOR

...view details