ਮਾਨਸਾ: ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਉੱਥੇ ਹੀ ਇਸ ਅੰਦੋਲਨ ਦੌਰਾਨ 47 ਦੇ ਕਰੀਬ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸੇ ਤਹਿਤ ਪਿਛਲੇ ਕਈ ਦਿਨਾਂ ਤੋਂ ਦਿੱਲੀ ਧਰਨੇ ਉੱਪਰ ਡਟੇ ਮਾਨਸਾ ਜ਼ਿਲ੍ਹੇ ਦੇ ਕਿਸਾਨ ਜਗਸੀਰ ਸਿੰਘ ਦਾ ਬੀਤੀ ਰਾਤ ਟਿੱਕਰੀ ਬਾਰਡਰ 'ਤੇ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੀ ਅਗਿਆਤ ਵਾਹਨ ਵੱਲੋਂ ਟੱਕਰ ਮਾਰੇ ਜਾਣ ਕਾਰਨ ਮੌਤ ਹੋ ਗਈ।
ਕਿਸਾਨ ਅੰਦੋਲਨ ਦੌਰਾਨ ਮਾਨਸਾ ਜ਼ਿਲ੍ਹੇ ਦੇ ਦਰਜਨ ਦੇ ਕਰੀਬ ਕਿਸਾਨ ਗਵਾ ਚੁੱਕੇ ਨੇ ਆਪਣੀ ਜਾਨ - ਟੀਕਰੀ ਬਾਰਡਰ
ਕਿਸਾਨੀ ਅੰਦੋਲਨ ਦੌਰਾਨ ਮਾਨਸਾ ਜ਼ਿਲ੍ਹੇ ਦੇ ਇੱਕ ਦਰਜਨ ਦੇ ਕਰੀਬ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਤਾਜ਼ਾ ਮਾਮਲੇ ਵਿੱਚ ਮਾਨਸਾ ਜ਼ਿਲ੍ਹੇ ਦੇ ਜਗਸੀਰ ਸਿੰਘ ਦਾ ਬੀਤੀ ਰਾਤ ਟਿੱਕਰੀ ਬਾਰਡਰ 'ਤੇ ਦੇਹਾਂਤ ਹੋ ਗਿਆ।
ਮਾਨਸਾ ਦੇ ਕਰੀਬ ਇੱਕ ਦਰਜਨ ਕਿਸਾਨ ਗਵਾ ਚੁੱਕੇ ਨੇ ਆਪਣੀ ਜਾਨ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਭਾਦੜੇ ਦਾ ਰਹਿਣ ਵਾਲੀ ਸੀ, ਜਿਸ ਦੀ ਉਮਰ 31 ਸਾਲ ਹੈ। ਕਿਸਾਨੀ ਅੰਦੋਲਨ ਦੌਰਾਨ ਮਾਨਸਾ ਜ਼ਿਲ੍ਹੇ ਦੇ ਇੱਕ ਦਰਜਨ ਦੇ ਕਰੀਬ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਦੱਸ ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ ਅਤੇ ਕਰਜ਼ਾ ਵੀ ਮੁਆਫ ਕਰੇ।